ਰੋਮ : ਸੜਕ ਧੱਸਣ ਕਾਰਨ 22 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

roadਰੋਮ (ਇਟਲੀ) (ਪੰਜਾਬ ਐਕਸਪ੍ਰੈੱਸ) – 14 ਫਰਵਰੀ ਦੀ ਸ਼ਾਮ ਨੂੰ ਸ਼ਹਿਰ ਦੇ ਉੱਤਰ-ਪੱਛਮ ਵਿਚ ਸਥਿਤ ਇਲਾਕਾ ਬਾਲਦੁਈਨਾ ਵਿਚ ਇਕ ਅੰਦਰੂਨੀ ਸੜਕ ਦੇ ਢਹਿ ਕੇ ਹੇਠਾਂ ਧੱਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਢਹਿ ਕੇ ਵੀਆ ਲੀਵੀਆ ਆਂਦਰੋਨੀਕਾ ਵਿਖੇ 10 ਮੀਟਰ ਹੇਠਾਂ ਇਕ ਨਵੀਂ ਬਣ ਰਹੀ ਇਮਾਰਤ ਦੇ ਨੇੜ੍ਹੇ ਜਾ ਧੱਸੀ, ਜਿਸ ਕਾਰਨ ਅੱਠ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਸੜਕ ਡਿੱਗਣ ਨਾਲ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਫਿਰ ਵੀ ਸਾਵਧਾਨੀ ਤਹਿਤ ਸਥਾਨਕ ਇਲਾਕੇ ਵਿਚ ਰਹਿ ਰਹੇ 22 ਪਰਿਵਾਰਾਂ ਨੂੰ ਬਾਹਰ ਕੱਢਿਆ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇਸ ਘਟਨਾ ਨੂੰ ਰੋਮ ਸ਼ਹਿਰ ਦੀ ਮੇਅਰ ਵਰਜੀਨੀਆ ਰਾਜੀ ਵਿਰੁੱਧ ਇਕ ਹਥਿਆਰ ਬਣਾ ਕੇ ਵਰਤਿਆ ਜਾ ਰਿਹਾ ਹੈ। ਜਿਨ੍ਹਾਂ ਦਾ ਕਹਿਣਾ ਹੈ ਕਿ, ਜ਼ਿੰਮੇਵਾਰ ਵਿਅਕਤੀ ਨੂੰ ਭੁਗਤਾਨ ਕਰਨਾ ਪਵੇਗਾ। ਉਸ ਇਲਾਕੇ ਦੇ ਰਹਿਣ ਵਾਲੇ ਵਾਸੀਆਂ ਦਾ ਇਸ ਬਾਰੇ ਵਿਚ ਕਹਿਣਾ ਹੈ ਕਿ, ਉਨ੍ਹਾਂ ਨੇ ਪਹਿਲਾਂ ਹੀ ਇਮਾਰਤਾਂ ਦੇ ਆਲੇ-ਦੁਆਲੇ ਪਾਣੀ ਦੇ ਰਿਸਣ ਦੀ ਰਿਪੋਰਟ ਕੀਤੀ ਸੀ।

ਨੋਟ : www.punjabexpress.info ਤੇ ਪੋਸਟ ਕੀਤੀ ਗਈ ਉਪਰੋਕਤ ਸਮੱਗਰੀਪੰਜਾਬ ਐਕਸਪ੍ਰੈੱਸ, ਸਤਰਾਨੇਰੀ ਇਨ ਇਤਾਲੀਆਨਾਲ ਸਬੰਧਿਤ ਹੈ ਅਤੇ ਕਿਸੇ ਵੀ ਵੈੱਬਸਾਈਟ ਨੂੰ ਇਹ ਸਮੱਗਰੀ ਪ੍ਰਕਾਸ਼ਿਤ ਕਰਨ ਦੀ ਆਗਿਆ ਨਹੀਂ ਹੈ ਜੇਕਰ ਕਿਸੇ ਵੀ ਵੈੱਬਸਾਈਟ ਵੱਲੋਂਪੰਜਾਬ ਐਕਸਪ੍ਰੈੱਸਨਾਲ ਸਬੰਧਿਤ ਇਹ ਸਮੱਗਰੀ ਪ੍ਰਕਾਸ਼ਿਤ ਕੀਤੀ ਗਈ, ਤਾਂ ਅਦਾਰਾ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਰੱਖਦਾ ਹੈ