ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ 5 ਨੂੰ ਹੀ ਮਨਾਉਣ ਦੀ ਅਪੀਲ

ਦਲ ਖ਼ਾਲਸਾ : ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਕੀਤੇ ਜਾਣ ਸਾਰੇ ਸਮਾਗਮ

guruਜਨਵਰੀ, ਦਲ ਖ਼ਾਲਸਾ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ ਨੂੰ ਹੀ ਮਨਾਉਣ ਦੀ ਅਪੀਲ ਕੀਤੀ ਹੈ।  ਇਸ ਸਬੰਧੀ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਕੇਂਦਰੀ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜਿਲ•ਾ ਪ੍ਰਧਾਨ ਭਾਈ ਸੁਰਿੰਦਰ ਸਿੰਘ ਨਥਾਣਾ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਪਿੰਡਾਂ ਜਾ ਕਸਬਿਆਂ ਵਿੱਚ ਵੱਖ ਵੱਖ ਤਰੀਕਾਂ ਨੂੰ ਦਸਮ ਪਿਤਾ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਜੋ ਕਿ ਠੀਕ ਨਹੀਂ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਾਜਿਸ਼ ਤਹਿਤ ਇੱਕ ਅਖੌਤੀ ਕੈਲੰਡਰ ਸਿੱਖਾਂ ‘ਤੇ ਥੋਪ ਕੇ 13 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਨ ਮਨਾ ਰਹੇ ਹਨ, ਜੋ ਕਿ ਸਹੀ ਨਹੀਂ ਹੈ।  ਉਹਨਾਂ ਕਿਹਾ ਕਿ ਇਹਨਾਂ ਭੰਬਲਭੂਸਿਆਂ ਨੂੰ ਦੂਰ ਕਰਨ ਲਈ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਨ 5 ਜਨਵਰੀ ਨੂੰ ਮਨਾਇਆ ਜਾਵੇ ਅਤੇ ਬਾਕੀ ਦੇ ਇਤਿਹਾਸਕ, ਧਾਰਮਿਕ ਦਿਨ ਵੀ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਏ ਜਾਣ।