’84 ਕਤਲੇਆਮ, ਰੋਸ ਪ੍ਰਗਟਾ ਰਹੇ ਸੁਖਬੀਰ ਤੇ ਹਰਸਿਮਰਤ ਹਿਰਾਸਤ ’ਚ

ross2ਨਵੰਬਰ 1984 ਦੇ ਸਿੱਖ ਕਤਲੇਆਮ ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਲਈ ਦਿੱਲੀ ਦੇ ਜੰਤਰ ਮੰਤਰ ਤੇ ਰੋਸ ਪ੍ਰਦਰਸ਼ਨ ਕਰ ਰਰੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਕਈ ਅਕਾਲੀਆਂ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ। ਬਾਦਲਾਂ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਵੱਲੋਂ ਇਹ ਰੋਸ ਮਾਰਚ, ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਸੈਂਟਰਲ ਦਿੱਲੀ ਦੇ ਸੰਸਦ ਮਾਰਗ ਥਾਣੇ ਦੇ ਨੇੜੇ ਰੋਕ ਦਿੱਤਾ ਗਿਆ।

rossਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡਾ ਭਾਈਚਾਰਾ 34 ਸਾਲਾਂ ਤੋਂ ਇਨਸਾਫ ਮੰਗ ਰਿਹਾ ਹੈ। ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਕਈ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ ਅਤੇ ਬਹੁਤ ਸਾਰੇ ਲੋਕਾਂ ਦੇ ਆਪਣੇ ਘਰ ਤਬਾਹ ਕਰ ਦਿੱਤੇ ਗਏ। ਹਰਸਿਮਰਤ ਕੌਰ ਬਾਦਲ ਨੇ ਪੁਲਿਸ ਹਿਰਾਸਤ `ਚ ਲਏ ਜਾਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਦੱਸਿਆ ਕਿ ਅਕਾਲੀ ਦਲ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ, ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਕੌਮੀ ਰਾਜਧਾਨੀ ਅਤੇ ਦੇਸ਼ ਦੇ ਹੋਰ ਹਿੱਸਿਆਂ ਚ ਵੱਡੀ ਗਿਣਤੀ ਵਿਚ ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ।