ਦਾਦੂਵਾਲ ਨੇ ਕਿਹਾ, ਬਰਗਾੜੀ ਮੋਰਚਾ ਚੁੱਕਣਾ ਮੰਡ ਦੀ ਵੱਡੀ ਗ਼ਲਤੀ ਸੀ

ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜਾ ਕਹਿਣਾ ਹੈ ਕਿ ਬਰਗਾੜੀ ਮੋਰਚਾ ਚੁੱਕਣਾ ਮੁਤਵਾਜ਼ੀ ਧਿਆਨ ਸਿੰਘ ਮੰਡ ਦੀ ਵੱਡੀ ਗ਼ਲਤੀ ਸੀ। ਵਿਦੇਸ਼ਾਂ ਵਿੱਚੋਂ ਲੋਕ ਉਨ੍ਹਾਂ ਨੂੰ ਸਵਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਵੀ ਬਰਗਾੜੀ ਮੋਰਚਾ ਲੱਗਾ ਹੁੰਦਾ ਤਾਂ ਪੰਜਾਬ ਦੀ ਸਥਿਤੀ ਕੁਝ ਹੋਰ ਹੋਣੀ ਸੀ। ਇਸ ਦੇ ਨਾਲ ਹੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੋਣਾਂ ਵਿੱਚ ਬਾਦਲ ਪਰਿਵਾਰ ਨੂੰ ਹਰਾਉਣ ਦੀ ਅਪੀਲ ਕੀਤੀ ਹੈ।

ਦਾਦੂਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਦਲ ਨੂੰ ਪੰਜਾਬ ਦੀ ਸਿਆਸਤ ਤੋਂ ਬਾਹਰ ਕਰਨ ਦਾ ਇਹ ਚੰਗਾ ਮੌਕਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚੋਂ ਵੀ ਦਲ ਪਰਿਵਾਰ ਦਾ ਕਬਜ਼ਾ ਖ਼ਤਮ ਕੀਤਾ ਜਾਵੇਗਾ। ਉਹ ਬੀਤੇ ਦਿਨ ਬਠਿੰਡਾ ’ਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਐਲਾਨ ਕੀਤਾ ਕਿ ਉਹ ਅਕਾਲੀ ਦਲ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦੇ ਰਹੇ ਹਨ।

ਦਾਦੂਵਾਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਸ ਉਮੀਦਵਾਰ ਨੂੰ ਵੋਟ ਪਾਉਣ, ਜੋ ਅਕਾਲੀ ਉਮੀਦਵਾਰ ਨੂੰ ਹਰਾ ਸਕੇ, ਭਾਵੇਂ ਉਹ ਪੰਜਾਬ ਦੀ ਕਿਸੇ ਵੀ ਪਾਰਟੀ ਦਾ ਉਮੀਦਵਾਰ ਕਿਉਂ ਨਾ ਹੋਵੇ।