ਫਤਿਹਵੀਰ ਦੀ ਮੌਤ ਤੋਂ ਬਾਅਦ ਖੁੱਲ੍ਹੇ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ ‘ਚ ਪੁੱਜਾ

ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ‘ਚ ਡਿੱਗਣ ਕਾਰਨ ਦੋ ਸਾਲਾ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਹੁਣ ਸੂਬੇ ‘ਚ ਖੁੱਲ੍ਹੇ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ ‘ਚ ਪੁੱਜ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਸਮਾਜ ਸੇਵੀ ਗੁਰਦੀਪ ਸਿੰਘ ਵਲੋਂ ਵਕੀਲ ਫਰਿਆਦ ਸਿੰਘ ਵਿਰਕ ਰਾਹੀਂ ਹਾਈਕੋਰਟ ‘ਚ ਇੱਕ ਰਿੱਟ ਦਾਇਰ ਕੀਤੀ ਗਈ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਮਾਸੂਮ ਬੱਚੇ ਦੀ ਹੋਈ ਮੌਤ ਲਈ ਪੰਜਾਬ ਸਰਕਾਰ ਦੋਸ਼ੀ ਹੈ, ਜਿਸ ਨੇ ਸਾਲ 2010 ‘ਚ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਨਹੀਂ ਮੰਨਿਆ। ਵਕੀਲ ਵਿਰਕ ਨੇ ਦੱਸਿਆ ਕਿ ਰਿੱਟ ‘ਤੇ ਅਗਲੀ ਸੁਣਵਾਈ ਆਉਣ ਵਾਲੀ 3 ਜੁਲਾਈ ਨੂੰ ਜੱਜ ਅਵਨੀਸ਼ ਝਿੰਗਣ ਦੀ ਅਦਾਲਤ ‘ਚ ਹੋਵੇਗੀ।