ਫਤਿਹਵੀਰ ਦੀ ਮੌਤ ਤੋਂ ਬਾਅਦ ਸੁਨਾਮ ‘ਚ ਰੋਸ ਪ੍ਰਦਰਸ਼ਨ

– ਪਿੰਡ ਭਗਵਾਨਪੁਰਾ ‘ਚ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ ‘ਚ ਡਿੱਗੇ ਦੋ ਸਾਲ ਮਾਸੂਮ ਫਤਿਹਵੀਰ ਸਿੰਘ ਨੂੰ ਅੱਜ ਬਾਹਰ ਕੱਢ ਲਿਆ ਗਿਆ। ਇਸ ਮਗਰੋਂ ਫਤਿਹ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਉੱਧਰ ਫਤਿਹ ਦੀ ਮੌਤ ਬਾਅਦ ਪਿੰਡ ਭਗਵਾਨਪੁਰਾ ਅਤੇ ਸੁਨਾਮ ‘ਚ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕਾਂ ਨੇ ਇਹ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨ ਵਲੋਂ ਫਤਿਹਵੀਰ ਨੂੰ ਬਾਹਰ ਕੱਢਣ ਨੂੰ ਲੈ ਕੇ ਲਾਪਰਵਾਹੀ ਵਰਤੀ ਗਈ ਹੈ ਅਤੇ ਇਸੇ ਦੀ ਭੇਟ ਉਹ ਚੜ੍ਹ ਗਿਆ। ਲੋਕਾਂ ਵਲੋਂ ਸੁਨਾਮ-ਪਟਿਆਲਾ ‘ਤੇ ਸੜਕ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਲੋਂ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।