ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਸੁਨਾਮ ਹੋਇਆ ਬੰਦ

ਬੋਰਵੈੱਲ ‘ਚ ਡਿੱਗੇ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਜਿੱਥੇ ਸੂਬੇ ਭਰ ‘ਚ ਰੋਹ ਪਾਇਆ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨੇ ਸੁਨਾਮ ਬੰਦ ਕਰ ਦਿੱਤਾ ਹੈ। ਇੱਥੋਂ ਦੇ ਸਾਰੇ ਬਾਜ਼ਾਰ ਬੰਦ ਕਰ ਦਿੱਤੇ ਗਏ ਹਨ ਅਤੇ ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਵਰਤੀ ਗਈ ਲਾਪਰਵਾਹੀ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।