ਬਰਨਾਲਾ ਵਿਖੇ ਰੋਡ ਸ਼ੋਅ ਦੌਰਾਨ ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਬਰਨਾਲਾ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਇਸ ਦੌਰਾਨ ਜਦੋਂ ਉਹ ਪਿੰਡ ਕਰਮਗੜ੍ਹ ਅਤੇ ਨੰਗਲ ਦੇ ਵਿਚਕਾਰ ਪਹੁੰਚੇ ਤਾਂ ਇੱਥੇ ਕੁਝ ਨੌਜਵਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ। ਇੰਨਾ ਹੀ ਨਹੀਂ, ਨੌਜਵਾਨਾਂ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਦੱਸਣਯੋਗ ਹੈ ਕਿ ਇਹ ਉਹ ਨੌਜਵਾਨ ਸਨ, ਜਿਹੜੇ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ ਰਹੇ ਸਨ ਅਤੇ ਇਨ੍ਹਾਂ ‘ਤੇ ਕੁਝ ਮਹੀਨੇ ਪਹਿਲਾਂ ਭਗਵੰਤ ਮਾਨ ਨੂੰ ਘੇਰਨ ਦੇ ਮਾਮਲੇ ‘ਚ ਮੁਕੱਦਮਾ ਦਰਜ ਕੀਤਾ ਗਿਆ ਸੀ।