ਬਾਲ ਵਿਆਹ ਦੇ ਮਾਮਲੇ ‘ਚ ਤਿੰਨ ਗ੍ਰਿਫ਼ਤਾਰ

– ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ ਦੀ ਲੜਕੀ ਨੇ ਆਕਾਸ਼ਦੀਪ ਸਿੰਘ ਵਾਸੀ ਬਰਗਾੜੀ ਨਾਲ ਪ੍ਰੇਮ ਵਿਆਹ ਕਰਵਾ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਸੀ। ਪਰੰਤੂ ਵਿਆਹ ਸਮੇਂ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਮਾਣਯੋਗ ਜੱਜ ਸਾਹਿਬ ਨੇ ਧਾਰਾ 9 ਬਾਲ ਵਿਆਹ ਦੀ ਉਲੰਘਣਾ ਹੋਣ ਬਾਰੇ ਹੁਕਮ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਆਕਾਸ਼ਦੀਪ ਸਿੰਘ, ਉਸ ਦੇ ਸਹਿਯੋਗੀ ਨਿਰਮਲ ਸਿੰਘ ਵਾਸੀ ਬਰਗਾੜੀ ਅਤੇ ਅਨੰਦ ਕਾਰਜ ਕਰਨ ਵਾਲੇ ਗ੍ਰੰਥੀ ਅਮਰਜੀਤ ਸਿੰਘ ਵਾਸੀ ਸੰਧਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।