ਲੁਧਿਆਣਾ ਤੋਂ ਬਾਅਦ ਫਿਲੌਰ ‘ਚ 4 ਵਿਅਕਤੀਆਂ ਵਲੋਂ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ

ਫਿਲੌਰ, ਬੀਤੇ ਦਿਨੀਂ ਲੁਧਿਆਣਾ ਵਿਖੇ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦਾ ਮਾਮਲਾ ਅਜੇ ਠੰਢਾ ਨਹੀਂ ਸੀ ਪਿਆ ਕਿ ਫਿਲੌਰ ਦੇ ਨਜ਼ਦੀਕੀ ਪਿੰਡ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੌਰਾਨ ਪੀੜਤ ਮਾਪਿਆਂ ਦਾ ਕਹਿਣਾ ਹੈ ਕਿ ਲੜਕੀ ਦੇ ਭੱਜਣ ਦੌਰਾਨ ਟੋਏ ਵਿਚ ਡਿੱਗਣ ਕਾਰਨ ਲੱਤ ਵੀ ਟੁੱਟ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਜਿਸ ਕੋਲੋਂ ਪੁੱਛਗਿੱਛ ਜਾਰੀ ਹੈ।