ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ

ਲੁਧਿਆਣਾ, 27 ਜੂਨ – ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਹੈ ਅਤੇ ਉਹ ਪੁਲਿਸ ਲਾਈਨ ਲੁਧਿਆਣਾ ਸਥਿਤ ਐਮ.ਟੀ. ਬਰਾਂਚ ਵਿਚ ਤਾਇਨਾਤ ਹੈ। ਅਧਿਕਾਰੀਆਂ ਵੱਲੋਂ ਇਸ ਦਾ ਵਿਸਤਰਿਤ ਖ਼ੁਲਾਸਾ ਬਾਅਦ ਦੁਪਹਿਰ ਕਾਨਫ਼ਰੰਸ ਦੌਰਾਨ ਕੀਤਾ ਜਾਵੇਗਾ।