ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ, ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਦਾਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਵਰਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਜੋਂ ਕੀਤੀ ਗਈ ਹੈ। ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੇ ਹਨ।