ਹੋਮ ਗਾਰਡ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ, 12 ਫਰਵਰੀ ਕੇਂਦਰੀ ਜੇਲ੍ਹ ਬਠਿੰਡਾ ‘ਚ ਤਾਇਨਾਤ ਹੋਮ ਗਾਰਡ ਦੇ ਇੱਕ ਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗਗਨਦੀਪ ਸਿੰਘ ਨਾਮੀ ਉਕਤ ਜਵਾਨ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਫਿਲਹਾਲ ਸਥਿਰ ਹੈ। ਉੱਧਰ ਪੁਲਿਸ ਅਧਿਕਾਰੀ ਇਸ ਨੂੰ ਅਚਾਨਕ ਗੋਲੀ ਚੱਲਣ ਦੀ ਘਟਨਾ ਦੱਸ ਰਹੇ ਹਨ।