ਜ਼ਿੰਦਗੀ ਦੀ ਜੰਗ ਹਾਰੇ ‘ਫਤਿਹ’ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਬੀਤੇ ਵੀਰਵਾਰ ਨੂੰ ਬੋਲਵੈੱਲ ‘ਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ‘ਚ ਗਏ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਭਗਵਾਨਪੁਰਾ ਨੇੜਲੀ ਸ਼ੇਰੋ ਪਿੰਡ ਦੀ ਅਨਾਜ ਮੰਡੀ ਵਿਖੇ ਬਣੇ ਸ਼ਮਸ਼ਾਨ ਘਾਟ ‘ਚ ਕਰ ਦਿੱਤਾ ਗਿਆ ਹੈ। ਫਤਿਹ ਨੂੰ ਆਖ਼ਰੀ ਵਿਦਾਈ ਦੇਣ ਮੌਕੇ ਇੱਥੇ ਮੌਜੂਦ ਹਰ ਵਿਅਕਤੀ ਦੀ ਅੱਖ ਨਮ ਸੀ।