ਜਰਮਨੀ ਵਿਚ ਧੂਮਧਾਮ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਦਾ ਦਿਹਾੜਾ

gng

ਸਮਾਗਮ ਦੌਰਾਨ ਜੁੜੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ।

ਸਮਾਗਮ ਦੌਰਾਨ ਜੁੜੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ।

ਮਿਲਾਨ (ਇਟਲੀ) 11 ਦਸੰਬਰ (ਸਾਬੀ ਚੀਨੀਆਂ) – ਜਰਮਨ ਦੇ ਸ਼ਹਿਰ ਨਿਊਨਕਿਰਚਨ, ਸਾਰਲੈਂਡ ਵਿਚ ਰਹਿੰਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਦਿਹਾੜਾ ਮਨਾਉਣਾ ਕਰਦੇ ਹੋਏ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਪ੍ਰਬੰਧਕਾਂ ਵੱਲੋਂ ਛੋਟੇ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜ੍ਹਨ ਲਈ ਗੁਰਬਾਣੀ ਮੁਕਾਬਲੇ ਵੀ ਕਰਵਾਏ ਗਏ। ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਬੱਚਿਆਂ ਨੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਵੀ ਭਾਗ ਲਿਆ। ਛੋਟੇ ਬੱਚੇ ਗੁਰਸ਼ਾਨ ਸਿੰਘ ਵੱਲੋਂ ਗੁਰਬਾਣੀ ਸ਼ਬਦ ਗਾਇਨ ਕੀਤੇ ਗਏ। ਉਪਰੰਤ ਰਾਗੀ ਭਾਈ ਇੰਦਰਜੀਤ ਸਿੰਘ ਸਿਰਸਾ ਨੇ ਅੰਮ੍ਰਿਤਮਈ ਬਾਣੀ ਦੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਗੁਰੂ ਨਾਨਕ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਤ ਕੀਤਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਵੱਲੋਂ ਵੀ ਗੁਰਬਾਣੀ ਕੀਰਤਨ ਰਾਹੀਂ ਹਾਜਰੀਆਂ ਭਰੀਆਂ ਗਈਆਂ। ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਮਰਜੀਤ ਸਿੰਘ ਪੱਡਾ, ਲਖਬੀਰ ਸਿੰਘ ਮੰਗੀ ਹੋਰਾਂ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਆਖਿਆ।