ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਬੇਟੀ ਨੂੰ ਜਨਮ ਦਿੱਤਾ

betiਆਕਲੈਂਡ, (ਨਿਊਜ਼ੀਲੈਂਡ) 22 ਜੂਨ (ਬਲਜਿੰਦਰ ਰੰਧਾਵਾ)- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੇ ਘਰ ਬੇਟੀ ਨੇ ਜਨਮ ਲਿਆ ਹੈ, ਜਿਸ ਦੀ ਪੁਸ਼ਟੀ ਉਨ੍ਹਾਂ ਨੇ ਆਪਣੀ ਨਵਜੰਮੀ ਧੀ ਅਤੇ ਪਾਰਟਨਰ ਨਾਲ ਲਈ ਗਈ ਤਸਵੀਰ ਸੋਸ਼ਲ ਮੀਡੀਆ ਉੱਤੇ ਸਾਂਝੀ ਕਰ ਕੇ ਕੀਤੀ ਹੈ। ਦੱਸਣਯੋਗ ਹੈ ਕਿ 37 ਸਾਲ ਜੈਸਿੰਡਾ ਆਰਡਰਨ ਜੋ ਕੱਲ੍ਹ ਸਵੇਰੇ ਆਕਲੈਂਡ ਸਿਟੀ ਹਸਪਤਾਲ ਵਿਚ ਬੱਚੇ ਨੂੰ ਜਨਮ ਦੇਣ ਲਈ ਦਾਖਲ ਹੋਈ ਸੀ। ਜਿਸ ਤੋਂ ਬਾਅਦ ਸ਼ਾਮ ਕਰੀਬ 4:45 ‘ਤੇ ਉਨ੍ਹਾਂ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ। ਉਨ੍ਹਾਂ ਮੀਡੀਆ ਤੋਂ ਦੂਰੀ ਬਣਾ ਕੇ ਰੱਖਣ ਲਈ ਕਿਹਾ ਹੈ। ਜੈਸਿੰਡਾ ਆਰਡਰਨ ਨੇ ਧੀ ਨੂੰ ਜਨਮ ਦੇਣ ਤੋਂ ਬਾਅਦ ਜਿੱਥੇ ਆਪਣੇ ਆਪ ਨੂੰ ਕਿਸਮਤ ਵਾਲੀ ਕਿਹਾ, ਉੱਥੇ ਹੀ ਉਨ੍ਹਾਂ ਸਮੂਹ ਹਸਪਤਾਲ ਸਟਾਫ਼ ਦਾ ਧੰਨਵਾਦ ਵੀ ਕੀਤਾ ਹੈ। ਧੀ ਨੂੰ ਜਨਮ ਦੇਣ ਤੋਂ ਬਾਅਦ ਨਿਊਜ਼ੀਲੈਂਡ ਦੇ ਕਾਰਜਕਾਰੀ (ਐਕਟਿੰਗ) ਪ੍ਰਧਾਨ ਮੰਤਰੀ ਵੀਨਸਟਨ ਪੀਟਰ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਹਨ।