ਅੰਮ੍ਰਿਤਸਰ ‘ਚ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ ਬੀ.ਆਰ.ਟੀ.ਐੱਸ਼

ਚੰਡੀਗੜ੍ਹ, 3 ਮਾਰਚ (ਪੰਜਾਬ ਐਕਸਪ੍ਰੈੱਸ) – ਪੰਜਾਬ ਦੇ ਉੱਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਨੇ ਅੱਜ

ਅੰਮ੍ਰਿਤਸਰ ਵਿਚ ਚੱਲ ਰਹੇ ਬੀæਆਰæਟੀæਐੱਸ਼ ਪ੍ਰੋਜੈਕਟ ਦੇ ਕੰਮ ਨੂੰ ਜੂਨ ਮਹੀਨੇ ਦੇ ਅੰਤ ਤੱਕ ਮੁਕੰਮਲ ਕਰਨ ਦੇ ਸੰਬੰਧਤ ਏਜੰਸੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਐਲਾਨ ਕੀਤਾ ਕਿ ਜੁਲਾਈ ਮਹੀਨੇ ਦੇ ਪਹਿਲੇ ਹਫਤੇ ਤੋਂ ਬੀæਆਰæਟੀæਐੱਸ਼ ਅਧੀਨ ਬੱਸਾਂ ਚੱਲਣ ਦਾ ਕੰਮ ਸ਼ੁਰੂ ਹੋ ਜਾਵੇਗਾ। ਬੀæਆਰæਟੀæਐੱਸ਼ ਪ੍ਰੋਜੈਕਟ ਅਧੀਨ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਸ਼ ਬਾਦਲ ਨੇ ਕਿਹਾ ਕਿ 495 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤਹਿਤ ਕੰਮ ਕਰ ਰਹੀ ਕੰਪਨੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੂਨ ਦੇ ਅਖੀਰ ਇਸ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਪ੍ਰੋਜੈਕਟ ਅਧੀਨ ਬੱਸਾਂ ਚੱਲਣ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਜਾਵੇ। ਉਨ•ਾਂ ਦੱਸਿਆ ਕਿ ਉਨ•ਾਂ ਵੱਲੋਂ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਅਧੀਨ ਚੱਲ ਰਹੇ ਕੰਮ ਦਾ ਸਰਵੇਖਣ ਕੀਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ ਕਾਰਜਕਾਰੀ ਏਜੰਸੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਕੰਮ ਕਰ ਰਹੇ ਸਟਾਫ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਕੰਮ ਨੂੰ ਹੋਰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ•ਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਣ ਰਹੇ 8 ਵੱਖ-ਵੱਖ ਕੋਰੀਡੋਰ ਦੇ ਨਿਰਮਾਣ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ ਬੀæਆਰæਟੀæਐੱਸ਼ ਦੇ ਚਾਲੂ ਹੋ ਜਾਣ ਨਾਲ ਲੋਕਾਂ ਨੂੰ ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਬਟਾਲਾ ਵਿਖੇ 175 ਕਰੋੜ ਰੁਪਏ ਵਾਲੇ ਮੁੱਢਲੀਆਂ ਸਹੂਲਤਾਂ ਵਾਲੇ ਪ੍ਰੋਜੈਕਟ ਦਾ ਐਲਾਨ ਕਰਦੇ ਹੋਏ ਸ਼ ਬਾਦਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਬਟਾਲਾ ਸ਼ਹਿਰ ਵਿਚ 100 ਫੀਸਦੀ ਵਾਟਰ ਸਪਲਾਈ, ਸੀਵਰੇਜ ਸਿਸਟਮ, ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਇਸ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਅਤੇ ਇਕ ਸਾਲ ਦੇ ਅੰਦਰ ਅੰਦਰ ਸ਼ਹਿਰ ਦੇ ਲੋਕਾਂ ਨੂੰ ਵਧੀਆਂ ਸਹੂਲਤਾਂ ਮਿਲਣਗੀਆਂ। ਉਨ•ਾਂ ਦੱਸਿਆ ਕਿ ਸੀਵਰੇਜ, ਵਾਟਰ ਸਪਲਾਈ ਸਿਸਟਮ ਤੋਂ ਇਲਾਵਾ ਸ਼ਹਿਰ ਵਿਚ ਸੁੰਦਰ ਸੜਕਾਂ ਬਣਾਈਆਂ ਜਾਣਗੀਆਂ। ਉਨ•ਾਂ ਨੇ ਮੁੱਢਲੀਆਂ ਸਹੂਲਤਾਂ ਵਾਲੇ ਪ੍ਰੋਜੈਕਟ ਦੇ ਕੰਮ ਵਿਚ ਲੱਗੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰਦਾਸਪੁਰ, ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਇਸ ਕੰਮ ਨੂੰ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕੀਤਾ ਜਾਵੇ। ਉੱਪ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਮੁੱਢਲੀਆਂ ਸਹੂਲਤਾਂ ਵਾਲੇ ਪ੍ਰੋਜੈਕਟ ਦਾ ਕੰਮ ਗੁਰਦਾਸਪੁਰ ਅਤੇ ਬਟਾਲਾ ਜ਼ਿਲਿ•ਆਂ ਵਿਚ ਇਕ ਮਹੀਨੇ ਦੇ ਅੰਦਰ ਅੰਦਰ ਸ਼ੁਰੂ ਹੋ ਜਾਵੇਗਾ ਅਤੇ ਨਿਰਧਾਰਿਤ ਸਮਾਂ ਸੀਮਾਂ ਅੰਦਰ ਇਸ ਕੰਮ ਨੂੰ ਮੁਕੰਮਲ ਕਰਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੀ ਸੰਪੂਰਨ ਵਿਕਾਸ ਯੋਜਨਾ ਬਾਰੇ ਬੋਲਦਿਆਂ ਸ਼ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਗ੍ਰਾਂਟ ਹਰੇਕ ਵਿਧਾਨ ਸਭਾ ਹਲਕੇ ਵਿਚ ਜਾਰੀ ਕੀਤੀ ਜਾਵੇਗੀ ਤਾਂ ਜੋ ਹਰੇਕ ਵਿਧਾਨ ਸਭਾ ਹਲਕੇ ਦਾ ਮੁਕੰਮਲ ਤੌਰ ‘ਤੇ ਵਿਕਾਸ ਕਰਵਾਇਆ ਜਾ ਸਕੇ। ਸ਼ ਬਾਦਲ ਨੇ ਕਿਹਾ ਕਿ ਰਾਜ ਕੋਲ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਂਦੇ ਸਮੇਂ ਵਿਚ ਸੂਬੇ ਅੰਦਰ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ•ਾਂ ਕਿਹਾ ਕਿ ਆਉਂਦੇ ਇਕ ਸਾਲ ਦੇ ਅੰਦਰ ਅੰਦਰ ਪੰਜਾਬ ਦੀ ਵਿਕਾਸ ਦਰ ਇਕ ਨਵੀਂ ਉਚਾਈ ਨੂੰ ਛੂਹੇਗੀ । ਸੂਬੇ ਵਿਚ ਸਵੱਛਤਾ ਮੁਹਿੰਮ ਨੂੰ ਪੂਰੀ ਤਰ•ਾਂ ਨਾਲ ਸਫਲ ਬਨਾਉਣ ਲਈ ਸੂਬਾ ਵਾਸੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸ਼ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਲਿਆਂਦਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਪੂਰੀ ਤਰ•ਾਂ ਨਾਲ ਲਾਗੂ ਕਰਨ ਲਈ ਲੋਕਾਂ ਨੂੰ ਵਿਸ਼ੇਸ਼ ਤੌਰ ‘ਤੇ ਜਾਗਰੂਕ ਅਤੇ ਸਿੱਖਿਅਤ ਕੀਤਾ ਜਾਵੇਗਾ। ਸ਼ ਬਾਦਲ ਨੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਐੱਸ਼ਕੇæ ਸੰਧੂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰੀ ਤੇਜੀ ਨਾਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਭਲਾਈ ਮੰਤਰੀ ਸ਼ ਗੁਲਜਾਰ ਸਿੰਘ ਰਣੀਕੇ, ਸ੍ਰੀ ਦੇਸ ਰਾਜ ਧੁੱਗਾ, ਸ੍ਰੀ ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼ ਵਿਰਸਾ ਸਿੰਘ ਵਲਟੋਹਾ, ਸ਼ ਹਰਮੀਤ ਸਿੰਘ ਸੰਧੂ, ਸ਼ ਗੁਰਬਚਨ ਸਿੰਘ ਬੱਬੇਹਾਲੀ ਸਾਰੇ ਮੁੱਖ ਸੰਸਦੀ ਸਕੱਤਰ, ਬੀਬੀ ਜਗੀਰ ਕੌਰ, ਸ਼ ਬਲਜੀਤ ਸਿੰਘ ਜਲਾਲ ਉਸਮਾ, ਸ਼ ਰਵਿੰਦਰ ਸਿੰਘ ਬ੍ਰਹਮਪੁਰਾ ਸਾਰੇ ਵਿਧਾਇਕ, ਸ਼ ਵੀਰ ਸਿੰਘ ਲੋਪੋਕੇ, ਸਾਬਕਾ ਸਪੀਕਰ ਸ਼ ਨਿਰਮਲ ਸਿੰਘ ਕਾਹਲੋਂ, ਸਾਬਕਾ ਮੰਤਰੀ ਸ਼ ਸੁੱਚਾ ਸਿੰਘ ਲੰਗਾਹ, ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਸ੍ਰੀ ਰਵੀਕਰਨ ਸਿੰਘ ਕਾਹਲੋਂ, ਸ਼ ਲਖਵੀਰ ਸਿੰਘ ਲੋਧੀਨੰਗਲ, ਸ਼ ਗੁਰਪ੍ਰਤਾਪ ਸਿੰਘ ਟਿੱਕਾ, ਸ਼ ਨਵਦੀਪ ਸਿੰਘ ਗੋਲਡੀ, ਸੈਕਟਰੀ ਸਥਾਨਿਕ ਸਰਕਾਰਾਂ ਸ੍ਰੀ ਵਿਕਾਸ ਪ੍ਰਤਾਪ ਸਿੰਘ, ਸੈਕਟਰੀ ਸ੍ਰੀ ਦੀਪਇੰਦਰ ਸਿੰਘ, ਉੱਪ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਸ੍ਰੀ ਮਨਵੇਸ਼ ਸਿੰਘ ਸਿੱਧੂ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀæਈæਓæ ਸ੍ਰੀ ਡੀæਕੇæ ਤੀਵਾਰੀ ਵੀ ਹਾਜਰ ਸਨ। ਸ਼ਹਿਰ ਅਤੇ ਸਿਵਲ ਲਾਈਨਜ਼ ਅਧੀਨ ਆਉਂਦੇ ਹੋਟਲ ਅਤੇ ਰੈਸਟੋਰੈਂਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦਾ ਇਕ ਵਫਦ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਉੱਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ। ਜਿਸ ਦੌਰਾਨ ਉੱਪ ਮੁੱਖ ਮੰਤਰੀ ਵੱਲੋਂ ਉਨ•ਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰਨ ਦਾ ਭਰੋਸਾ ਦਵਾਇਆ ਗਿਆ। ਇਸ ਵਫਦ ਵਿਚ ਸ੍ਰੀ ਏæਪੀæਐੱਸ਼ ਚੱਠਾ, ਸ੍ਰੀ ਰਣਦੀਪ ਸਿੰਘ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਨਵਦੀਪ ਸਿੰਘ ਗੋਲਡੀ, ਸ੍ਰੀ ਰਾਜਿੰਦਰ ਸਿੰਘ ਮਰਵਾਹਾ ਆਦਿ ਨੇ ਉੱਪ ਮੁੱਖ ਮੰਤਰੀ ਵੱਲੋਂ ਉਨ•ਾਂ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਨ ਕਰਨ ਦੇ ਫੈਸਲੇ ਦਾ ਧੰਨਵਾਦ ਕੀਤਾ।