ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਵਿਰਾਸਤੀ ਯਾਦਗਾਰਾਂ ਦਾ ਅਹਿਮ ਯੋਗਦਾਨ

ਚੰਡੀਗੜ੍ਹ, 3 ਮਾਰਚ (ਪੰਜਾਬ ਐਕਸਪ੍ਰੈੱਸ) – ਨੌਜਵਾਨਾਂ ਅਤੇ ਆਉਣ ਵਾਲੀ ਪੀੜ•ੀ ਨੂੰ ਅਮੀਰ ਵਿਰਸੇ

ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਬਣਾਈਆਂ ਵਿਰਾਸਤੀ ਯਾਦਗਾਰਾਂ ਦਾ ਅਹਿਮ ਰੋਲ ਹੈ। ਇਹ ਗੱਲ ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਮਾਮਲੇ ਬਾਰੇ ਮੰਤਰੀ ਸ਼ ਸੋਹਣ ਸਿੰਘ ਠੰਡਲ ਨੇ ਬੀਤੀ ਰਾਤ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਡਾæਐਮæਐਸ਼ਰੰਧਾਵਾ ਉਤਸਵ ਦੌਰਾਨ ਸੰਬਧੋਨ ਕਰਦਿਆਂ ਕਿਹਾ। ਸ਼ ਠੰਡਲ ਨੇ ਕਲਾ ਭਵਨ ਦੇ ਆਡੀਟੋਰੀਅਮ ਵਿੱਚ ਹਾਜ਼ਰ ਦਰਸ਼ਕਾਂ ਨੂੰ ਸੱਦਾ ਦਿੱਤਾ ਕਿ ਬੱਚਿਆਂ ਨੂੰ ਪੰਜਾਬੀ ਮਾਤ ਭਾਸ਼ਾ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਅਜਿਹੇ ਕਲਾ, ਸੱਭਿਆਚਾਰ ਤੇ ਸਾਹਿਤ ਦੇ ਸਮਾਗਮਾਂ ਵਿੱਚ ਬੱਚਿਆਂ ਨੂੰ ਨਾਲ ਲੈ ਕੇ ਪਰਿਵਾਰ ਸਮੇਤ ਆਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਡਾæਰੰਧਾਵਾ ਦੀ ਪੰਜਾਬੀ ਸੱਭਿਆਚਾਰ, ਸਾਹਿਤ ਅਤੇ ਕਲਾ ਨੂੰ ਬਹੁਤ ਵੱਡੀ ਦੇਣ ਸੀ ਅਤੇ ਅਜਿਹੀ ਮਾਣਮੱਤੀ ਸਖਸ਼ੀਅਤ ਨੂੰ ਅਜਿਹੇ ਸਮਾਗਮ ਰਾਹੀਂ ਯਾਦ ਕਰਨਾ ਸੱਚੀ ਸ਼ਰਧਾਂਜਲੀ ਹੈ। ਸੱਭਿਆਚਾਰ ਮਾਮਲੇ ਬਾਰੇ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਨੌ ਸਾਲਾਂ ਵਿੱਚ ਵੱਡੇ ਪ੍ਰਾਜੈਕਟ ਮੁਕੰਮਲ ਕੀਤੇ ਹਨ ਅਤੇ ਇਨ•ਾਂ ਵਿੱਚ ਸਭ ਤੋਂ ਪ੍ਰਮੁੱਖ ਵਿਰਾਸਤੀ ਯਾਦਗਾਰਾਂ ਬਣਾਉਣ ਦਾ ਹੈ। ਉਨ•ਾਂ ਕਿਹਾ ਕਿ ਵਿਰਾਸਤ-ਏ-ਖਾਲਸਾ, ਵੱਡਾ ਘੱਲੂਘਾਰਾ, ਛੋਟਾ ਘੱਲੂਘਾਰਾ ਤੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਆਉਣ ਵਾਲੀ ਪੀੜ•ੀ ਨੂੰ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਰੋਲ ਨਿਭਾ ਰਹੀ ਹੈ। ਉਨ•ਾਂ ਕਿਹਾ ਕਿ ਦੇਸ਼ ਭਗਤਾਂ ਤੇ ਸੁਤੰਤਰਤਾ ਸੰਗਰਾਮੀਆਂ ਨੂੰ ਸਮਰਪਿਤ ਜੰਗ-ਏ-ਆਜ਼ਾਦੀ ਯਾਦਗਾਰ ਉਸਾਰੀ ਅਧੀਨ ਹੈ। ਉਨ•ਾਂ ਕਿਹਾ ਕਿ ਅਜੋਕੀ ਪੀੜ•ੀ ਨੂੰ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਭ ਤੋਂ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਅੱਜ ਪੰਜਾਬੀ ਭਾਸ਼ਾ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੋਲੀ ਜਾ ਰਹੀ ਹੈ ਜਿਸ ‘ਤੇ ਸਮੁੱਚੇ ਪੰਜਾਬੀਆਂ ਨੂੰ ਮਾਣ ਹੈ। ਉਨ•ਾਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਭਾਸ਼ਾਵਾਂ ਸਿਖਾਉਣਾ ਵਧੀਆ ਗੱਲ ਹੈ ਪਰ ਪੰਜਾਬੀ ਮਾਤ ਭਾਸ਼ਾ ਤੋਂ ਦੂਰ ਕਰਨਾ ਸਭ ਤੋਂ ਵੱਡਾ ਗੁਨਾਹ ਹੈ। ਸ਼ ਠੰਡਲ ਨੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨ ਬੀਬੀ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੰਧਾਵਾ ਉਤਸਵ ਚੰਡੀਗੜ• ਵਸਦੇ ਵਾਸੀਆਂ ਨੂੰ ਕਲਾ ਨਾਲ ਜੋੜਨ ਦਾ ਬਹੁਤ ਵਧੀਆ ਉਪਰਾਲਾ ਹੈ। ਇਸ ਤੋਂ ਪਹਿਲਾਂ ਬੀਬੀ ਕਲਾ ਪ੍ਰੀਸ਼ਦ ਵੱਲੋਂ ਸ਼ ਠੰਡਲ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਨਾਟਕ ਦੀ ਨੱਕੜਦਾਦੀ ਨੌਰਾ ਰਿਚਰਡ ਦੀ ਜੀਵਨੀ ਬਾਰੇ ਪ੍ਰਸਿੱਧ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਤ ‘ਨੌਰਾ’ ਖੇਡਿਆ ਗਿਆ ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ।