wind_cyc_super_nov2017_ita_320x50

ਸਨਬੋਨੀਫਾਚੋ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

**ਭਾਈ ਮੇਜਰ ਸਿੰਘ ਮਾਨ ਬੈਰਗਾਮੋ ਵਾਲਿਆ ਦੇ ਢਾਡੀ ਜੱਥੇ ਨੇ ਸਮਾਗਮ ਵਿੱਚ ਹਾਜਰੀ ਲਗਾਈ**

ਰੋਮ ਇਟਲੀ(ਕੈਂਥ)-ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਰੋਨਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਜਿਨ੍ਹਾਂ ਦੌਰਾਨ ਆਰਂੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏੇ, ਦੀਵਾਨਾਂ ਵਿੱਚ ਇਟਲੀ ਦੇ ਪ੍ਰਸਿੱਧ ਢਾਡੀ ਭਾਈ ਮੇਜਰ ਸਿੰਘ ਮਾਨ ਬੈਰਗਾਮੋ ਵਾਲਿਆ ਦੇ ਢਾਡੀ ਜੱਥੇ ਵਲੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਢਾਡੀ ਬਾਰਾਂ ਰਾਹੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਇਤਿਹਾਸ ਸਰਵਣ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਸਮਾਗਮ ਵਿੱਚ ਪਹੁੰਚੀਆ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੰਟ ਵਰਤਾਏ ਗਏ।