ਗਤਕੇ ਨੂੰ ਓਲੰਪਿਕ ਤੱਕ ਲਿਜਾਣ ਲਈ ”ਰੋਡ ਮੈਪ” ਤਿਆਰ : ਗਰੇਵਾਲ

 ਵਿਜ਼ਨ ਡਾਕੂਮੈਂਟ 2030”ਤਹਿਤ ਹਰ ਪੰਜ ਸਾਲਾਂ ਪਿੱਛੋਂ ਹੋਵੇਗੀ ਪ੍ਰਾਪਤੀਆਂ ਦੀ ਪੜਚੋਲ

ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿਚ ਭਾਗ ਲੈਣਗੀਆਂ 14 ਰਾਜਾਂ ਦੀਆਂ ਗੱਤਕਾ ਟੀਮਾਂ

 

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਹੋਰ ਅਹੁਦੇਦਾਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦੇ ਹੋਏ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਹੋਰ ਅਹੁਦੇਦਾਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦੇ ਹੋਏ।

ਗੁਰੂ ਹਰਸਹਾਏ 28 ਜੂਨ – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਤੇ ਵਰਲਡ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਇਤਿਹਾਸਕ ਜੰਗਜੂ ਕਲਾ ਗਤਕੇ ਨੂੰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣ ਦੀ ਯੋਜਨਾ ਹੈ ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਾਲ 2030 ਤੱਕ ਰੋਡ ਮੈਪ‘ ਤਿਆਰ ਕੀਤਾ ਹੋਇਆ ਹੈ ਅਤੇ ਇਸ ਵਿਜ਼ਨ ਡਾਕੂਮੈਂਟ” ਉੱਪਰ ਹਰ ਪੰਜ ਸਾਲਾਂ ਬਾਅਦ ਮੁਲਾਂਕਣ ਕਰਕੇ ਅੱਗੇ ਵਧਿਆ ਜਾਵੇਗਾ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਸਾਲ 2030 ਤੱਕ ਤਿਆਰ ਕੀਤੇ ਇਸ ਵਿਜ਼ਨ ਡਾਕੂਮੈਂਟ ਅਨੁਸਾਰ ਗੱਤਕਾ ਖੇਡ ਟੂਰਨਾਮੈਂਟਾਂ ਦੇ ਪ੍ਰਬੰਧਾਂਮੈਨੇਜਮੈਂਟ ਪ੍ਰਣਾਲੀਰੈਫਰੀ ਅਤੇ ਜਜਮੈਂਟ ਦੇ ਕੰਮਾਂ ਸਮੇਤ ਸਮੁੱਚੀ ਗੱਤਕਾ ਖੇਡ ਪ੍ਰਣਾਲੀ ਦਾ ਮੌਜੂਦਾ ਤਕਨੀਕੀ ਯੁੱਗ ਦੇ ਮਿਆਰ ਅਨੁਸਾਰ ਕੰਪਿਊਟਰ ਆਈਸਨ ਕੀਤਾ ਜਾਵੇਗਾ ਅਤੇ ਜਲਦ ਹੀ ਗਤਕਾ ਖੇਡ ਟੂਰਨਾਮੈਂਟਾਂ ਵਿੱਚ ਡਿਜੀਟਲ ਸਕੋਰਬੋਰਡ ਨੂੰ ਸ਼ਾਮਲ ਕੀਤਾ ਜਾਵੇਗਾ ਜਿਸ ਨਾਲ ਟੂਰਨਾਮੈਂਟਾਂ ਵਿੱਚ ਪਾਰਦਰਸ਼ਤਾ ਵਧੇਗੀ ਅਤੇ ਆਮ ਲੋਕਾਂ ਦੀ ਵੀ ਗੱਤਕਾ ਖੇਡ ਵਿੱਚ ਦਿਲਚਸਪੀ ਵਧੇਗੀ। ਗੱਤਕਾ ਪ੍ਰੋਮੋਟਰ ਗਰੇਵਾਲ ਨੇ ਦੱਸਿਆ ਕਿ ਇਸੇ ਰੋਡਮੈਪ” ਅਨੁਸਾਰ ਗੱਤਕੇ ਦਾ ਸਿੰਥੈਟਿਕ ਗਰਾਊਂਡ ਵੀ ਲਿਆਂਦਾ ਜਾਵੇਗਾ।

ਗੱਤਕਾ ਪ੍ਰੋਮੋਟਰ ਗਰੇਵਾਲ ਨੇ ਦੱਸਿਆ ਕਿ ਇੱਕ ਦਹਾਕਾ ਪਹਿਲਾਂ ਲੁਪਤ ਹੋਣ ਵਾਲੀਆਂ ਖੇਡਾਂ ਦੀ ਕਤਾਰ ਵਿੱਚ ਸ਼ਾਮਲ ਗੱਤਕਾ ਖੇਡ ਹੁਣ ਨੈਸ਼ਨਲ ਗਤਕਾ ਐਸੋਸੀਏਸ਼ਨ ਅਤੇ ਇਸਮਾ ਦੇ ਯਤਨਾਂ ਸਦਕਾ ਮਾਨਤਾ ਪ੍ਰਾਪਤ ਖੇਡ ਬਣ ਚੁੱਕੀ ਹੈ ਅਤੇ ਇਸ ਵਿਰਾਸਤੀ ਕਲਾ ਨੂੰ ਨੈਸ਼ਨਲ ਸਕੂਲ ਖੇਡਾਂ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਵਿੱਚ ਸ਼ਾਮਲ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਇਸ ਦੀ ਗਰੇਡੇਸ਼ਨ ਵੀ ਕਰਵਾਈ ਜਾ ਚੁੱਕੀ ਹੈ।

ਵਿਰਾਸਤੀ ਖੇਡ ਗੱਤਕਾ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਸਮੂਹ ਸਮਾਜਿਕਧਾਰਮਿਕ ਅਤੇ ਖੇਡ ਪ੍ਰੇਮੀਆਂ ਨੂੰ ਸੱਦਾ ਦਿੰਦਿਆਂ ਹਰਜੀਤ ਸਿੰਘ ਗਰੇਵਾਲ ਨੇ ਖ਼ਾਸਕਰ ਨੌਜਵਾਨਾਂ ਅਤੇ ਲੜਕੀਆਂ ਨੂੰ ਕਿਹਾ ਕਿ ਸੱਭਿਆਚਾਰ ਨਾਲ ਜੁੜੀ ਹੋਣ ਅਤੇ ਸਵੈ ਰੱਖਿਆ ਦੀ ਖੇਡ ਹੋਣ ਕਾਰਨ ਉਹ ਗੱਤਕਾ ਖੇਡ ਨੂੰ ਅਪਨਾਉਣ ਤਾਂ ਜੋ ਨੌਜਵਾਨਾਂ ਵਿੱਚੋਂ ਮਾੜੀਆਂ ਕੁਰੀਤੀਆਂ ਦੀ ਰੋਕਥਾਮ ਅਤੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ।

ਇੱਥੇ ਸ਼ੁਰੂ ਹੋ ਰਹੀ ਤਿੰਨ ਰੋਜ਼ਾ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ  ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚੌਦਾਂ ਰਾਜਾਂ ਤੋਂ ਗੱਤਕਾ ਖਿਡਾਰੀ ਅਤੇ ਖਿਡਾਰਨਾਂ ਭਾਗ ਲੈ ਰਹੀਆਂ ਹਨ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਤਿੰਨ ਰੋਜ਼ਾ ਅੱਠਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਇੰਟਰਨੈਸ਼ਨਲ ਸਿੱਖ ਮਾਰਸ਼ਲ ਅਕੈਡਮੀਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸਮਾ ਦੇ ਵਾਈਸ ਚੇਅਰਮੈਨ ਅਵਤਾਰ ਸਿੰਘ ਪਟਿਆਲਾਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਹਰਬੀਰ ਸਿੰਘਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਪੰਕਜ ਧਮੀਜਾਇਸਮਾ ਦੇ ਜ਼ਿਲ੍ਹਾ ਕੁਆਰਡੀਨੇਟਰ ਤਲਵਿੰਦਰ ਸਿੰਘਕਮਲਪਾਲ ਸਿੰਘ ਚੇਅਰਮੈਨ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂਹਰਸਹਾਏਜਿਲਾ ਖੇਡ ਅਫਸਰ ਸੁਨੀਲ ਕੁਮਾਰ ਤੋਂ ਇਲਾਵਾ ਬਖਸ਼ੀਸ਼ ਸਿੰਘਹਰਜੀਤ ਸਿੰਘ ਗਿੱਲਕਲਾਂਚਤਰ ਸਿੰਘ ਬਰਨਾਲਾ ਵੀ ਹਾਜ਼ਰ ਸਨ।

gatka1