ਫੁਰਲੀ ਵਿਖੇ ਸਿੱਖ ਫੌਜੀਆਂ ਦੀ ਯਾਦ ਵਿੱਚ ਵਿਸ਼ਾਲ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੋਮ (ਇਟਲੀ) 4 ਅਗਸਤ (ਕੈਂਥ) – ਇਟਲੀ ਦੀ ਧਰਤੀ ਉਪੱਰ ਪਹਿਲੀ ਅਤੇ ਦੂਜੀ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਵਿਸ਼ਾਲ ਸ਼ਹੀਦੀ ਸਮਾਗਮ 6 ਅਗਸਤ ਦਿਨ ਸ਼ਨੀਵਾਰ ਨੂੰ ਇਟਲੀ ਦੇ ਸ਼ਹਿਰ ਫੁਰਲੀ (ਫਿਰੈਂਸੇ) ਵਿਖੇ ਵਰਲੱਡ ਸਿੱਖ ਸ਼ਹੀਦ ਮਿਲਟਰੀ ਐਸੋਸ਼ੀਏਸ਼ਨ ਇਟਲੀ ਵੱਲੋਂ ਸਮੂਹ ਭਾਰਤੀ ਅਤੇ ਇਟਾਲੀਅਨ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਯੂਰਪ ਭਰ ਤੋਂ ਸਿੱਖ ਸੰਗਤਾਂ ਸਮੂਲੀਅਤ ਕਰਨਗੀਆਂ।ਪ੍ਰੈੱਸ ਨੂੰ ਇਹ ਜਾਣਕਾਰੀ ਦਿੰਦਿਆਂ ਵਰਲੱਡ ਸਿੱਖ ਸ਼ਹੀਦ ਮਿਲਟਰੀ ਐਸ਼ੋਸ਼ੀਏਸ਼ਨ ਇਟਲੀ ਦੇ ਆਗੂਆਂ ਪ੍ਰਿਥੀਪਾਲ ਸਿੰਘ, ਸੇਵਾ ਸਿੰਘ, ਸਤਨਾਮ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਨੇ ਕਿਹਾ ਕਿ ਇਸ ਸ਼ਹੀਦੀ ਸਮਾਗਮ ਸਬੰਧੀ 4 ਅਗਸਤ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 6 ਅਗਸਤ ਨੂੰ ਭੋਗ ਪੈਣ ਉਪੰਰਤ ਵਿਸ਼ਾਲ ਦੀਵਾਨ ਸੱਜਣਗੇ। ਜਿਸ ਵਿੱਚ ਪ੍ਰਸਿੱਧ ਰਾਗੀ,ਢਾਡੀ,ਕਰੀਤਨੀਏ ਅਤੇ ਪ੍ਰਚਾਰਕ ਹਾਜ਼ਰੀ ਭਰਨਗੇ। ਇਸ ਸਮਾਗਮ ਵਿੱਚ ਇਟਾਲੀਅਨ ਸਰਕਾਰ ਦੇ ਨੁਮਾਇਦੀ ਵੀ ਉਚੇਚੇ ਤੌਰ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।ਇਸ ਮੌਕੇ ਸਿੱਖ ਪੰਥ ਦੀ ਮਾਰਸ਼ਲ ਆਰਟ ਅਤਕਾ ਕਲਾ ਦੇ ਸਿੱਖ ਵੀ ਆਪਣੀ ਕਲਾ ਦੇ ਹੈਰਤਨੁਮਾ ਜੌਹਰ ਦਿਖਾਉਣਗੇ। ਸਮਾਗਮ ਮੌਕੇ ਸਮੂਹ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤੇ ਜਾਣਗੇ। ਇਸ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਅੱਜ 5 ਅਗਸਤ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵਗੀ ਜਿਸ ਲਈ ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਹੁੱਚਣ ਦੀ ਅਪੀਲ ਕੀਤੀ ਗਈ ਹੈ।