ਇਟਲੀ ‘ਚ ਭਾਈ ਪੰਥਪ੍ਰੀਤ ਸਿੰਘ ਦੇ ਦੀਵਾਨ ਪਹਿਲੀ ਮਈ ਤੋਂ

panthpreetਮਿਲਾਨ (ਇਟਲੀ) 16 ਅਪ੍ਰੈਲ (ਸਾਬੀ ਚੀਨੀਆਂ) – ਸਿੱਖ ਪੰਥ ਦੇ ਸਿਰਮੌਰ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਯੂਰਪ ਦੇ ਵੱਖ ਵੱਖ ਦੇਸ਼ਾਂ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਤੇ ਬਾਣੇ ਨਾਲ ਜੋੜ੍ਹਨ ਤੇ ਸਿੱਖੀ ਪ੍ਰਚਾਰ ਕਰਨ ਲਈ ਇਟਲੀ ਆ ਰਹੇ ਹਨ। ਜਿੱਥੇ ਉਨ੍ਹਾਂ ਦੁਆਰਾ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ ਨੂੰ ਲੈ ਕੇ ਸਿੱਖ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਵਿਖੇ ਪ੍ਰਬੰਧਕੀ ਢਾਂਚੇ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਭਾਈ ਮਨਜੀਤ ਸਿੰਘ ਜੱਸੋਮਜਾਰਾ ਨੇ ਆਖਿਆ ਕਿ, ਸਿੱਖ ਕੌਮ ‘ਚ ਚੌਧਰ ਖਾਤਰ ਪਈ ਫੁੱਟ ਕਾਰਨ ਕੌਮ ਦਾ ਬੜਾ ਵੱਡਾ ਨੁਕਸਾਨ ਹੋਇਆ। ਜਿਸਨੂੰ ਰੋਕਣ ਲਈ ਸਾਡੇ ਆਗੂਆਂ ਦਾ ਇਕ ਮੰਚ ‘ਤੇ ਇਕੱਠੇ ਹੋਣਾ ਲਾਜਮੀ ਹੈ। ਉਨ੍ਹਾਂ ਭਾਈ ਪੰਥਪ੍ਰੀਤ ਸਿੰਘ ਦੇ ਦੀਵਾਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ, ਉਹ 1 ਮਈ ਨੂੰ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ (ਲਾਦੀਸਪੋਲੀ) ਵਿਖੇ ਦੇਰ ਸ਼ਾਮ ਹਾਜਰੀਆਂ ਭਰਨਗੇ ਅਤੇ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਹੋਰਨਾਂ ਗੁਰੂ ਘਰਾਂ ਦੀਆਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਐਸ ਜੀ ਪੀ ਸੀ ਇਟਲੀ ਦੇ ਪ੍ਰਮੁੱਖ ਆਗੂ ਭਾਈ ਬਲਬੀਰ ਸਿੰਘ ਲੱਲ ਸਮੇਤ ਬਹੁਤ ਸਾਰੀਆ ਸੰਗਤਾਂ ਮੌਜੂਦ ਸਨ, ਜਿਨ੍ਹਾਂ ਦੁਆਰਾ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆ ਧਾਰਮਿਕ ਦੀਵਾਨਾਂ ਨੂੰ ਸਫਲ ਬਣਾਉਣ ਦੀ ਗੱਲ ਆਖੀ ਗਈ।