ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਨੋਵਾਰਾ ਵਿਖੇ 29 ਅਪ੍ਰੈਲ ਨੂੰ

nkਮਿਲਾਨ (ਇਟਲੀ) 16 ਅਪ੍ਰੈਲ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਿੰਘ ਸਭਾ ਨੋਵਾਰਾ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਚੌਥਾ ਵਿਸ਼ਾਲ ਨਗਰ ਕੀਰਤਨ 29 ਅਪ੍ਰੈਲ ਦਿਨ ਸ਼ਨੀਵਾਰ ਨੂੰ ਨੋਵਾਰਾ ਸ਼ਹਿਰ ਵਿੱਚ ਸਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਗੁਰਦੁਆਰਾ ਸਿੰਘ ਸਭਾ ਨੋਵਾਰਾ ਇਟਲੀ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਭਾਈ ਸਾਹਿਬ ਸਿੰਘ ਚੱਕ ਮਹਿਰਾ, ਭਾਈ ਜਤਿੰਦਰ ਸਿੰਘ ਮਾਵੀ, ਭਾਈ ਬਲਵਿੰਦਰ ਸਿੰਘ, ਭਾਈ ਮਨਦੀਪ ਸਿੰਘ ਤੇ ਸਮੂਹ ਇਲਾਕੇ ਦੀ ਸੰਗਤ ਨੇ ਦੱਸਿਆ ਕਿ, ਵਿਸਾਖੀ ਨੂੰ ਸਮਰਪਿਤ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੀ ਆਰੰਭਤਾ 29 ਅਪ੍ਰੈਲ ਨੂੰ ਦੁਪਹਿਰ 12 ਵਜੇ ਖ਼ਾਲਸਈ ਪ੍ਰੰਪਰਾਵਾਂ ਦੇ ਅਨੁਸਾਰ ਹੋਵੇਗੀ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਨਗਰ ਕੀਰਤਨ ਦੀ ਸ਼ਾਨ ਵਧਾਉਣ ਲਈ ਪਹੁੰਚ ਰਹੇ ਹਨ। ਗੁਰਦੁਆਰਾ ਸਿੰਘ ਸਭਾ ਨੋਵਾਰਾ ਇਟਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਮਹਾਨ ਨਗਰ ਕੀਰਤਨ ਵਿੱਚ ਇਟਲੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਸਮੁੱਚੀਆਂ ਸੰਗਤਾਂ ਨੂੰ ਸਮੇਤ ਪਰਿਵਾਰਾਂ ਦੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਭਾਈ ਸਾਹਿਬ ਸਿੰਘ 3382561648, ਭਾਈ ਬਲਵਿੰਦਰ ਸਿੰਘ 3334350943, ਭਾਈ ਜਤਿੰਦਰ ਸਿੰਘ ਮਾਵੀ  3396298848, ਭਾਈ ਮਨਦੀਪ ਸਿੰਘ 3296211908, ਗ੍ਰੰਥੀ ਸਿੰਘ ਭਾਈ ਗੁਲਾਬ ਸਿੰਘ  3208843680 ਨਾਲ ਸੰਪਰਕ ਕੀਤਾ ਜਾ ਸਕਦਾ ਹੈ।