ਗਿਆਨੀ ਦਿਲਬਾਗ ਸਿੰਘ ਜੀ ਹੈਡ ਗ੍ਰੰਥੀ  ਨੂੰ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ

dilbg

ਮਿਲਾਨ 06 ਅਕਤੂਬਰ 2017 (ਬਲਵਿੰਦਰ ਸਿੰਘ ਢਿੱਲੋਂ ):- ਬੀਤੇ ਦਿਨ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਗਿਆਨੀ ਦਿਲਬਾਗ ਸਿੰਘ ਜੀ ਜੋ ਪਿਛਲੇ 11 ਸਾਲ ਤੋ ਹੈਡ ਗ੍ਰਾਂਥੀ ਦੀ ਸੇਵਾ ਨਿਭਾਆ ਰਹੇ ਸਨ  ਬੀਤੇ ਦਿਨ ਉਨ੍ਹਾਂ ਨੇ ਆਪਣੇ ਨਿੱਜੀ ਰੂਝਾਵਿਆ ਕਰਕੇ ਸੇਵਾ ਮੁਕਤ ਹੋਏ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਨੇ ਕਿਹਾ ਕਿ ਗਿਆਨੀ ਜੀ ਨੇ ਆਪਣੀ ਜਿੰਦਗੀ ਦਾ ਸਮਾਂ ਤਕਰੀਬਨ 11 ਸਾਲ ਸਾਡੇ ਨਾਲ ਗੁਜਾਰਿਆ ਹੈ। ਸੰਸਥਾ ਵਿੱਚੋਂ ਇਨ੍ਹਾਂ ਵਰਗੇ ਚੰਗੇ ਇਨਸਾਨਾਂ ਦੇ ਸੇਵਾ-ਮੁਕਤ ਹੋਣ ਨਾਲ ਘਾਟ ਜਰੂਰ ਮਹਿਸੂਸ ਹੁੰਦੀ ਹੈ। ਗ੍ਰੰਥੀ ਸਿੰਘ ਦੀ ਸੇਵਾ ਬਹੁਤ ਉੱਚੀ-ਸੁੱਚੀ ਹੈ। ਇਸ ਸੇਵਾ ਲਈ ਗੁਰਮਤਿ ਵਿਚਾਰਧਾਰਾ ਵਿੱਚ ਪ੍ਰਪੱਕਤਾ ਦੇ ਨਾਲ-ਨਾਲ ਗੁਰੂ ਦੀ ਭੈਅ ਭਾਵਨੀ ਅਨੁਸਾਰ ਜੀਵਨ ਜਿਊਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੇ ਵੱਖ-ਵੱਖ ਸਖਸ਼ੀਅਤਾਂ ਗ੍ਰੰਥੀ ਸਿੰਘ ਦੀ ਸੇਵਾ ਨਿਭਾਉਂਦੀਆਂ ਰਹੀਆਂ ਹਨ ਤੇ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਜਗਤ ਦਾ ਕੇਂਦਰੀ ਅਸਥਾਨ ਹੈ। ਇਥੋਂ ਦੇ ਗ੍ਰੰਥੀ ਸਿੰਘ ਸਾਹਿਬਾਨ ਸਿੱਖ ਜਗਤ ਲਈ ਸਤਿਕਾਰਤ ਹਨ। ਇਸ ਮੋਕੇ ਪ੍ਰਬੰਧਕ ਕਮੇਟੀ ਵਲੋ ਗਿਆਨੀ ਜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।