ਗੁ:ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨਯਾਕੋਮੋ ਵੱਲੋਂ ਹੋਇਆ ਅੰਮ੍ਰਿਤ ਸੰਚਾਰ

asancharਰੋਮ (ਇਟਲੀ) (ਕੈਂਥ) – ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨਯਾਕੋਮੋ (ਬਰੇਸ਼ੀਆ) ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ  ਧੰਨ ਧੰਨ ਸਾਹਿਬ ਸ੍ਰੀ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਅੰਮ੍ਰਿਤ ਸੰਚਾਰ ਕਰਵਾਉਣ ਲਈ ਭਾਈ ਬਲਦੇਵ ਸਿੰਘ ਯੂਕੇ ਵਾਲਿਆ ਦੇ ਜਥੇ ਵਲੋ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ। ਸ਼ਾਮ ਦੇ ਦੀਵਾਨਾ ਵਿੱਚ ਅਤੇ  ਸਵੇਰ ਦੇ ਦੀਵਾਨਾ ਵਿੱਚ ਹੈਡਗ੍ਰੰਥੀ ਭਾਈ ਰਜਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਯੂਕੇ ਵਾਲਿਆ ਵਲੋ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਗੁਰਬਾਣੀ ਨਾਲ ਜੋੜਿਆ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵਲੋ ਪਹੁੰਚੀਆ ਸੰਗਤਾ ਸਮੂਹ ਸਿੱਖ ਜਥੇਬੰਦੀਆ ਅਤੇ ਸਮੂਹ ਪਰਿਵਾਰਾਂ ਦਾ ਧੰਨਵਾਦ ਕੀਤਾ ਗਿਆ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।