ਗੁਰਦੁਆਰਾ ਕਲਗੀਧਰ ਸਾਹਿਬ ਫੌਂਤਾਨੈਲੇ ਦੀ ਪਹਿਲੀ ਵਰ੍ਹੇਗੰਢ ਸਬੰਧੀ ਸਮਾਗਮ ਕਰਵਾਇਆ

oznor

ਤਰਵੀਜੋ (ਇਟਲੀ) 5 ਦਸੰਬਰ (ਸਾਬੀ ਚੀਨੀਆਂ) – ਇਟਲੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਫੌਂਤਾਨੈਲੇ (ਤਰਵੀਜੋ) ਦੀ ਪਹਿਲੀ ਵਰ੍ਹੇਗੰਢ ਮੌਕੇ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਦਿਹਾੜੇ ਨੂੰ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਉਣ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਸ਼ਬਦਾਂ ਦਾ ਰਸਭਿੰਨੜਾ ਕੀਰਤਨ ਕੀਤਾ ਗਿਆ। ਇੰਗਲੈਂਡ ਦੀ ਧਰਤੀ ਤੋਂ ਪਹੁੰਚੇ ਪ੍ਰਸਿੱਧ ਕਥਾ ਵਾਚਕ ਬੀਬੀ ਨਵਦੀਪ ਕੌਰ ਦੁਆਰਾ ਬਹੁਤ ਹੀ ਸੁਚੱਜੀਆਂ ਤੇ ਵਡਮੁੱਲੀਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਪ੍ਰਬੰਧਕਾਂ ਦੁਆਰਾ ਸਮੁੱਚੀ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ। ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।