ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਤਰਵੀਜੋ ਦਾ ਆਰੰਭਤਾ ਸਮਾਰੋਹ 3 ਦਸੰਬਰ ਨੂੰ

tarvijoਮਿਲਾਨ (ਇਟਲੀ) 27 ਨਵੰਬਰ (ਬਲਵਿੰਦਰ ਸਿੰਘ ਢਿੱਲੋਂ) – ਇਟਲੀ ਦੇ ਜਿਲ੍ਹਾ ਤਰਵੀਜੋ ਇਲਾਕੇ ਵਿੱਚ ਵੱਸਦੀ ਸਮੁੱਚੀ ਸਿੱਖ ਸੰਗਤ ਵੱਲੋਂ 3 ਦਸੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਦਾ ਆਰੰਭਤਾ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਨੇ ਦੱਸਿਆ ਕਿ, ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਦੀ ਆਰੰਭਤਾ ਸਮਾਰੋਹ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 1 ਦਸੰਬਰ ਦਿਨ ਸ਼ੁਕਰਵਾਰ ਸਵੇਰੇ 9 ਵਜੇ ਆਰੰਭ ਕੀਤਾ ਜਾ ਰਿਹਾ ਹੈ ਅਤੇ 3 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦਾ ਸੰਪੂਰਨਤਾ ਭੋਗ ਪਾਇਆ ਜਾਵੇਗਾ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਉਣਗੇ। ਤਰਵੀਜੋ ਦੀ ਸੰਗਤ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਅਤੇ ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਦੇ ਆਰੰਭਤਾ ਸਮਾਰੋਹ ਦੀ ਰੌਣਕ ਵਧਾਉ ਜੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।