ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਕਸਤਲ ਗੋਮਬੈਰਤੋ ਵਿਖੇ ਸਹੀਦੀ ਸਮਾਗਮ ਕਰਵਾਇਆ

smgmਰੋਮ (ਇਟਲੀ)( ਕੈਂਥ )ਇਟਲੀ ਦੇ ਜਿਲਾ ਵਿਚੈਸਾ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਕਸਤਲ ਗੋਮਬੈਰਤੋ ਵਿਖੇ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਹਿਬਜਾਦੇ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ ਬਾਬਾ ਫਤਿਹ ਸਿੰੰਘ ਜੀ ਬਾਬਾ ਜੋਰਾਵਰ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਤਿੰਨ ਰੋਜਾ ਸਹੀਦੀ ਸਮਾਗਮ ਕਰਵਾਇਆ ਗਿਆ
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਨਰਿੰਦਰ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਰਸਭਿਨਾ ਕੀਰਤਨ ਕੀਤਾ
ਉਪਰੰਤ ਭਾਈ ਸਾਹਿਬ ਸਿੰਘ ਜੀ ਕਨੇਡਾ ਵਾਲਿਆ ਨੇ ਕਥਾ ਦੁਆਰਾ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਤੇ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਵਾਰੇ ਸੰਗਤਾ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ.