ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸਬੰਧੀ ਬੋਰਗੋ ਹੇਰਮਾਦਾ ਵਿਖੇ ਹੋਇਆ ਦੋ ਰੋਜਾ ਵਿਸ਼ਾਲ ਸਮਾਗਮ

ਸਾਨੂੰ ਹਮੇਸ਼ਾਂ ਹੀ ਗੁਰੂ ਸਾਹਿਬ ‘ਤੇ ਨਿਹਚੈ ਰੱਖਣਾ ਚਾਹੀਦਾ ਹੈ – ਹਜਾਰਾ

ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ ਲਾਤੀਨਾ ਵਿਖੇ ਮਨਾਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 641ਵੇਂ ਪ੍ਰਕਾਸ਼ ਉਤਸਵ ਸੰਬਧੀ ਸਜਾਏ ਦੋ ਰੋਜਾ ਸਮਾਗਮ ਦੀਆਂ ਝਲਕਾਂ। ਫੋਟੋ : ਕੈਂਥ

ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ ਲਾਤੀਨਾ ਵਿਖੇ ਮਨਾਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 641ਵੇਂ ਪ੍ਰਕਾਸ਼ ਉਤਸਵ ਸੰਬਧੀ ਸਜਾਏ ਦੋ ਰੋਜਾ ਸਮਾਗਮ ਦੀਆਂ ਝਲਕਾਂ। ਫੋਟੋ : ਕੈਂਥ

ਰੋਮ (ਇਟਲੀ) 10 ਅਪ੍ਰੈਲ (ਕੈਂਥ) – ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ, ਯੁੱਗ ਪੁਰਸ਼, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 641ਵੇਂ ਆਗਮਨ ਪੁਰਬ ਨੂੰ ਸਮਰਪਿਤ  ਗੁਰਦੁਆਰਾ ਸਿੰਘ ਸਭਾ ਬੋਰਗੋਹੇਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਾਨੌ-ਸ਼ੌਕਤ ਨਾਲ ਵਿਸ਼ਾਲ ਦੋ ਰੋਜਾ ਸਮਾਗਮ ਸਜਾਏ ਗਏ। ਇਸ ਮੌਕੇ ਆਰੰਭੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਜੇ ਵਿਸ਼ਾਲ ਦੀਵਾਨਾਂ ਵਿੱਚ ਭਾਈ ਕੁਲਵਿੰਦਰ ਸਿੰਘ ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਇਟਲੀ ਦੇ ਪ੍ਰਸਿੱਧ ਕਵੀਸ਼ਰ ਗਿਆਨੀ ਅਜੀਤ ਸਿੰਘ ਥਿੰਦ ਹੁਰਾਂ ਦੇ ਜਥੇ ਨੇ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਹੋਰ ਵੀ ਕਈ ਕਵੀਸ਼ਰੀ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬੋਰਗੋਹੇਰਮਾਦਾ ਤੇਰਾਚੀਨਾ (ਲਾਤੀਨਾ) ਦੇ ਸੇਵਾਦਾਰ ਅਤੇ ਇਟਲੀ ਦੇ ਉੱਘੇ ਸਮਾਜ ਸੇਵਕ ਗੁਰਮੁੱਖ ਸਿੰਘ ਹਜ਼ਾਰਾ ਨੇ ਸਮਾਗਮ ਵਿੱਚ ਹਾਜ਼ਰੀ ਭਰ ਰਹੀ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ, ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਮਹਾਂਪੁਰਸ਼ਾਂ ਦੀ ਬਾਣੀ ਸਮੁੱਚੀ ਕਾਇਨਾਤ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਸਭ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਂ ਅਨੁਸਾਰ ਆਪਣਾ ਜੀਵਨ ਢਾਲਣਾ ਚਾਹੀਦਾ ਹੈ ਅਤੇ ਹਮੇਸ਼ਾਂ ਹੀ ਵਹਿਮਾਂ-ਭਰਮਾਂ ਤੇ ਅੰਧ ਵਿਸ਼ਵਾਸਾਂ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ‘ਤੇ ਨਿਹਚੈ ਰੱਖਣਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮੂਹ ਸੇਵਾਦਾਰਾਂ ਨੂੰ ਗੁਰੂ ਦੀ ਬਖ਼ਸਿਸ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਦੋ ਰੋਜਾ ਗੁਰਪੁਰਬ ਸਮਾਗਮ ਵਿੱਚ ਰੋਮ, ਲਵੀਨਿਓ, ਲਾਤੀਨਾ, ਫੌਂਦੀ, ਸਬਾਊਦੀਆ, ਸਨਵੀਤੋ ਆਦਿ ਤੋਂ ਗੁਰਦੁਆਰਾ ਸਾਹਿਬ ਦੀਆਂ ਸਿੱਖ ਸੰਗਤਾਂ ਨੇ ਬਹੁ-ਗਿਣਤੀ ਵਿੱਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਵਿੱਚ ਇਟਾਲੀਅਨ ਪੱਤਰਕਾਰਾਂ ਦੀ ਇੱਕ ਵਿਸ਼ੇਸ਼ ਟੀਮ ਨੇ ਵੀ ਮਹਾਨ ਸਿੱਖ ਧਰਮ ਨੂੰ ਡੂੰਘਾਈ ਨਾਲ ਸਮਝਣ ਲਈ ਸ਼ਿਰਕਤ ਅਤੇ ਵਿਸ਼ੇਸ਼ ਸੇਵਾ ਵੀ ਕੀਤੀ। ਇਸ ਮੌਕੇ ਰਾਜਵਿੰਦਰ ਸਿੰਘ ਰਾਜਾ ਲਵੀਨਿਓ, ਹਰਭਜਨ ਸਿੰਘ ਸਬਾਊਦੀਆ ਤੋਂ ਇਲਾਵਾ ਇਲਾਕੇ ਦੀਆਂ ਕਈ ਨਾਮੀ ਸਖ਼ਸ਼ੀਅਤਾਂ ਮੌਜੂਦ ਸਨ।
ਜਿਕਰਯੋਗ ਹੈ ਕਿ ਇਸ ਦੌਰਾਨ ਰੀਆ ਮਨੀ ਟਰਾਂਸਫਰ ਕੰਪਨੀ ਵੱਲੋਂ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕਰਮਚਾਰੀਆਂ ਨੇ ਆਈ ਸੰਗਤ ਨੂੰ ਮੁਫ਼ਤ ਉਪਹਾਰ ਵੰਡੇ।

ria2