wind_cyc_super_nov2017_ita_320x50

“ਦਸਤਾਰ ਅਤੇ ਦੁਮਾਲਾ” ਸਜਾਉਣ ਦੇ ਮੁਕਾਬਲੇ 19 ਨਵੰਬਰ ਨੂੰ – ਤੋਰੇ ਦੀ ਪਿਚਨਾਰਦੀ (ਕਰੇਮੋਨਾ) ਵਿਖੇ

scfgh
ਮਿਲਾਨ 08 ਨਵੰਬਰ 2017 (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਕਲਗ਼ੀਧਰ ਸਾਹਿਬ ਗੁਰਮਿਤ ਗਤਕਾ ਅਕੈਡਮੀ, ਨੋਜਵਾਨ ਸਭਾ ਬੋਰਗੋ ਸੰਨ ਯਾਕਮੋ ਬਰੇਸ਼ੀਆ ਤੇ ਕਲਤੂਰਾ ਸਿੱਖ ਇਟਲੀ ਦੇ ਉਦਮ ਉਪਰਾਲੇ ਅਤੇ ਇਲਾਕੇ ਦੀਆ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ “ਦਸਤਾਰ ਅਤੇ ਦੁਮਾਲਾ” ਸਜਾਉਣ ਦੇ ਮੁਕਾਬਲੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਿਤੀ 19 ਨਵੰਬਰ ਦਿਨ ਐਤਵਾਰ ਨੂੰ ਬੜੀ ਹੀ ਧੂਮ ਧਾਮ ਨਾਲ ਕਰਵਾਏ ਜਾ ਰਹੇ ਹਨ। ਕਲਤੂਰਾ ਸਿੱਖ ਇਟਲੀ ਅਤੇ ਨੋਜਵਾਨ ਸਭਾ ਬੋਰਗੋ ਸੰਨ ਯਾਕਮੋ ਦੇ ਸਮੂਹ ਮੈਂਬਰਾਂ ਭਾਈ ਕੁਲਵੰਤ ਸਿੰਘ ਖਾਲਸਾ, ਤਰਲੋਚਨ ਸਿੰਘ, ਤਰਨਪ੍ਰੀਤ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗੁਰਦੇਵ ਸਿੰਘ, ਸਤੌਖ ਸਿੰਘ, ਕਰਨਵੀਰ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਦੱਸਿਆ ਕਿ ਮੁਕਾਬਲੇ ਉਮਰ ਦੇ ਹਿਸਾਬ ਨਾਲ ਗਰੁੱਪਾ ਵਿੱਚ ਕਰਵਾਏ ਜਾਣਗੇ। ਉਨ੍ਹਾ ਕਿਹਾ ਕਿ ਪ੍ਰਤੀਯੋਗੀ ਆਪਣੀਆਂ ਪਿੰਨਾਂ, ਬਾਜ ਅਤੇ ਪੱਗਾ ਲੈ ਕੇ ਆਉਣ ਜੀ। ਐਂਟਰੀ 10 ਵਜੇ ਤੋ 10:30 ਵਜੇ ਤੱਕ ਹੋਵੇਗੀ। ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾ 3248372127-3274722047 ਤੇ ਸੰਪਰਕ ਕੀਤਾ ਜਾ ਸਕਦਾ ਹੈ। ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਦੀ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਕਲਗ਼ੀਧਰ ਸਾਹਿਬ ਗੁਰਮਿਤ ਗਤਕਾ ਅਕੈਡਮੀ, ਕਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ ਸੰਨ ਯਾਕਮੋ ਬਰੇਸ਼ੀਆ ਦੇ ਸਮੂਹ ਮੈਂਬਰਾਂ ਵਲੋਂ ਇਟਲੀ ਦੀਆ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।