ਨਿੰਕੇ ਘੁੰਮਣਾ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਮਾਗਮ 12 ਨਵੰਬਰ ਨੂੰ – ਕਸਤਲਗੋਮਬੈਰਤੋ ਵਿਖੇ

** ਭਾਈ ਸਤਪਾਲ ਸਿੰਘ ਗਰਚਾ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰੀ ਦਾ ਕਵੀਸ਼ਰੀ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ**
ਭਾਈ ਸਤਪਾਲ ਸਿੰਘ ਗਰਚਾ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰੀ ਦਾ ਕਵੀਸ਼ਰੀ ਜਥਾ

ਭਾਈ ਸਤਪਾਲ ਸਿੰਘ ਗਰਚਾ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰੀ ਦਾ ਕਵੀਸ਼ਰੀ ਜਥਾ

ਮਿਲਾਨ 08 ਨਵੰਬਰ 2017 (ਬਲਵਿੰਦਰ ਸਿੰਘ ਢਿੱਲੋਂ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਮਬੈਰਤੋ ਵਿਚੈਂਸਾ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਤਿਕਾਰ ਯੋਗ ਸਮੂਹ ਸੰਗਤਾ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਹਜਾਰਾ ਸਿੰਘ ਜੀ ਨਿੰਕੇ ਘੁੰਮਣਾ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ 10 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 12 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਭਾਈ ਹਰਵੰਤ ਸਿੰਘ ਦਾਦੂਵਾਲ ਅਤੇ ਬਾਕੀ ਅਹੁਦੇਦਾਰਾਂ ਨੇ ਦੱਸਿਆ ਕਿ 11 ਨਵੰਬਰ ਦਿਨ ਸ਼ਨੀਵਾਰ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ, ਭਾਈ ਸਤਪਾਲ ਸਿੰਘ ਗਰਚਾ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰੀ ਦਾ ਕਵੀਸ਼ਰੀ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਤੇ ਭਾਈ ਹਰਵੰਤ ਸਿੰਘ ਦਾਦੂਵਾਲ, ਹੈਡਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਭਗਵਾਨ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ ਵੱਲੋਂ ਇਲਾਕੇ ਦੀਆ ਸਮੂਹ ਸੰਗਤਾ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਜੀ|