ਪੰਜਾਬ ਵਿਚ ਕੈਂਸਰ ਸਰਕਾਰੀ ਲਾਪ੍ਰਵਾਹੀ ਦਾ ਨਤੀਜਾ – ਸੰਤ ਸੀਚੇਵਾਲ

ਸੰਤ ਬਲਬੀਰ ਸਿੰਘ ਸੀਚੇਵਾਲ ਦਾ ਇਟਲੀ ਵਿਚ ਹੋਇਆ ਸਨਮਾਨ 

ਸੰਤ ਸੀਚੇਵਾਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਸੰਤ ਸੀਚੇਵਾਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਲਵੀਨੀਓ (ਇਟਲੀ) 14 ਮਈ (ਸਾਬੀ ਚੀਨੀਆਂ) – ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਤੇ ਸਾਫ ਸੁਥਰੇ ਵਾਤਾਵਰਨ ਲਈ ਚਿੰਤਤ ਰਹਿਣ ਵਾਲੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦਾ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਗੁਰਦੁਅਰਾ ਗੋਬਿੰਦਸਰ ਸਾਹਿਬ ਲਵੀਨੀA ਵਿਖੇ ਸਨਮਾਨ ਕੀਤਾ ਗਿਆ। ਸੰਤ ਸੀਚੇਵਾਲ ਇੰਨੀ ਦਿਨੀਂ ਯੂਰਪ ਫੇਰੀ ‘ਤੇ ਹਨ। ਜਿੱਥੇ ਉਨ੍ਹਾਂ ਵੱਲੋਂ ਫਰਾਂਸ ਦੇ ਕਈ ਉੱਚ ਅਧਿਕਾਰੀਆਂ ਨਾਲ ਵਾਤਾਵਰਨ ਸਬੰਧੀ ਮਸਲਿਆਂ ਉੱਤੇ ਗੱਲ ਕੀਤੀ ਗਈ ਹੈ, ਉੱਥੇ ਇਟਲੀ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਸਾਫ ਵਾਤਾਵਰਨ ਲਈ ਜਾਗਰੂਕ ਕਰਨ ਲਈ ਇਟਲੀ ਦੇ ਵੱਖ ਵੱਖ ਹਿੱਸਿਆਂ ‘ਚ ਪੰਜਾਬੀ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ, ਪੰਜ ਦਰਿਆਵਾਂ ਦੀ ਧਰਤੀ ‘ਤੇ ਫੈਲੀ ਕੈਂਸਰ ਵਰਗੀ ਬਿਮਾਰੀ ਸਿਰਫ ਤੇ ਸਿਰਫ ਸਰਕਾਰਾਂ ਦੀ ਲਾਪ੍ਰਵਾਹੀ ਦੀ ਹੀ ਦੇਣ ਹੈ। ਉਨ੍ਹਾਂ ਸੰਗਤ ਨੂੰ ਬੇਨਤੀ ਕਰਦਿਆਂ ਆਖਿਆ ਕਿ, ਦਰਖ਼ਤ ਇਨਸਾਨ ਦੇ ਚੰਗੇ ਦੋਸਤ ਹਨ, ਸੋ ਹਰ ਇਨਸਾਨ ਨੂੰ ਘੱਟੋ ਘੱਟ ਪੰਜ ਦਰਖ਼ਤ ਜਰੂਰ ਲਾAਣੇ ਚਾਹੀਦੇ ਹਨ। ਉਨ੍ਹਾਂ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਕਿ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਹਾੜੇ ਦੀਆਂ ਖੁਸ਼ੀਆਂ ਲੈਣ ਲਈ ਵੱਧ ਤੋਂ ਵੱਧ ਸੁਲਤਾਨਪੁਰ ਲੋਧੀ ਜਰੂਰ ਪੁੱਜਣ, ਤਾਂ ਜੋ ਗੁਰੂ ਸਾਹਿਬ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸ ਮੌਕੇ ਅਜੀਤ ਸਿੰਘ ਥਿੰਦ, ਅਵਤਾਰ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਭੰਡਾਲ, ਸੁਖਜਿੰਦਰ ਸਿੰਘ ਕਾਲਰੂ, ਅਵਤਾਰ ਸਿੰਘ ਚਾਹਲ, ਸ੍ਰੀ ਦਲਬੀਰ ਭੱਟੀ, ਬਲਵਿੰਦਰ ਸਿੰਘ ਭਾਗੋਅਰਾਈਆਂ, ਬਲਜਿੰਦਰ ਸਿੰਘ ਬੱਲ, ਮਲਕੀਤ ਸਿੰਘ ਚੀਮਾ ਆਦਿ ਉਚੇਚੇ ਤੌਰ ‘ਤੇ ਮੌਜੂਦ ਸਨ। ਜਿਨ੍ਹਾਂ ਵੱਲੋਂ ਸੰਤ ਸੀਚੇਵਾਲ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।