ਬਰੇਸ਼ੀਆ ਵਿਖੇ 5ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਗੁਰੂ ਸਾਹਿਬ ਦੀ ਸਵਾਰੀ ਉੱਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਦਾ ਸੀ ਅਲੌਕਿਕ ਨਜ਼ਾਰਾ

nk

ਇਟਲੀ ਦੀ ਸਮੁੱਚੀ ਸੰਗਤ ਨੂੰ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸਿੱਖਿਆ ਨਾਲ ਜੋੜਨ ਲਈ ਯਤਨਸ਼ੀਲ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਮਹਾਨ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5ਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ ਕੋਨੇ ਤੋ ਬੱਸਾਂ ਦੁਆਰਾ ਵੱਡੀ ਗਿਣਤੀ ਵਿਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪੁੱਜੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾ ਨਾਲ ਸਜਾਈ ਗਈ ਸੀ। ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ ਅਤੇ ਨਗਰ ਕੀਰਤਨ ਗੁਰਦਵਾਰਾ ਸਾਹਿਬ ਤੋ ਸੁਰੂ ਹੋ ਕੇ ਬੋਰਗੋ ਸੰਨ ਯਾਕੋਮੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚੋ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਪੰਹੁਚਿਆ, ਸਿੱਖੀ ਪ੍ਰੰਪਰਾਵਾਂ ਤੇ ਪੂਰਨ ਗੁਰ ਮਰਿਯਾਦਾ ਅਨੁਸਾਰ ਆਰੰਭ ਹੋਏ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ। ਨਗਰ ਕੀਰਤਨ ਦੀ ਸ਼ੋਭਾ ਬਹੁਤ ਹੀ ਨਿਰਾਲੀ ਸੀ। ਸਮੁੱਚਾ ਬੋਰਗੋ ਸੰਨ ਯਾਕੋਮੋ ਸ਼ਹਿਰ ਖਾਲਸਾਈ ਪਹਿਰਾਵਿਆਂ ਵਾਲੇ ਸੱਜੇ ਸਿੰਘ ਸਿੰਘਣੀਆਂ ਨਾਲ ਖਾਲਸਾਈ ਰੰਗ ਵਿੱਚ ਰੰਗਿਆ ਨਜਰ ਆ ਰਿਹਾ ਸੀ। ਅਸਮਾਨ ਵਿੱਚ ਉੱਡਦੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਦਾ ਅਲੌਕਿਕ ਨਜ਼ਾਰਾ ਅਤੇ ਠਾਠਾਂ ਮਾਰਦਾ ਹਜ਼ਾਰਾ ਸੰਗਤਾਂ ਦਾ ਵਿਸ਼ਾਲ ਇੱਕਠ ਜਿਵੇਂ ਖਾਲਸੇ ਦੇ ਜਨਮ ਸਥਾਨ ਅਨੰਦਪੁਰ ਸਾਹਿਬ ਦੀ ਧਰਤੀ ਦਾ ਭੁਲੇਖਾ ਪਾ ਰਿਹਾ ਸੀ। ਨਗਰ ਕੀਰਤਨ ਦਾ ਸਾਰਾ ਇਲਾਕਾ “ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ” ਦੇ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਸੰਗਤਾ ਵਾਸਤੇ ਗੁਰੂ ਦੇ ਲੰਗਰ ਦਾ ਵਿਸੇਸ਼ ਪ੍ਰਬੰਧ ਕੀਤਾ ਹੋਇਆ ਸੀ ,ਨਗਰ ਕੀਰਤਨ ਵਿੱਚ ਪੰਜਾਬ ਦੀ ਧਰਤੀ ਤੋ ਇਟਲੀ ਪਹੁਚੇ ਹਾਜੂਰੀ ਰਾਗੀ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਤੋ ਭਾਈ ਸਤਿੰਦਰਵੀਰ ਸਿੰਘ ਜੀ ਦੇ ਜਥੇ ਨੇ ਸੰਗਤਾ ਨੂੰ ਗੁਰਬਾਣੀ ਰਸ ਨਾਲ ਜੋੜਿਆ।  ਕਥਾਵਾਚਕ ਭਾਈ ਦਿਲਬਾਗ ਸਿੰਘ ਗੁਰਦਾਸਪੁਰ ਵਾਲਿਆ ਨੇ ਵੀ ਨਗਰ ਕੀਰਤਨ ਦੋਰਾਨ ਸੰਗਤਾ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਈ। ਅਤੇ ਬੀਬੀਆ ਵਲੋ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਤੇ ਨਗਰ ਕੀਰਤਨ ਵਿੱਚ ਪਹੁੰਚੀਆਂ ਸ਼ਖਸ਼ੀਅਤਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

ਨਗਰ ਕੀਰਤਨ ਵਿੱਚ ਇਟਲੀ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਜਿਸ ਵਿੱਚ ਗੁਰਦਵਾਰਾ ਗੁਰੂ ਰਾਮ ਦਾਸ ਨਿਵਾਸ ਕਿਆਂਪੋ ਤੋ ਭਾਈ ਅਵਤਾਰ ਸਿੰਘ, ਭਾਈ ਬਲਜੀਤ ਸਿੰਘ, ਗੁਰਦਵਾਰਾ ਸਿੰਘ ਸਭਾ ਬੋਲਜਾਨੋ ਤੋ ਭਾਈ ਰਵਿੰਦਰਜੀਤ ਸਿੰਘ, ਭਾਈ ਜੁਝਾਰ ਸਿੰਘ, ਗੁਰਦੁਆਰਾ ਸਿੰਘ ਸਭਾ ਫਲੈਰੋ ਤੋ ਭਾਈ ਅਵਤਾਰ ਸਿੰਘ ਕਰੰਟ, ਨਿਸ਼ਾਨ ਸਿੰਘ , ਸੁੱਖਾ ਸਿੰਘ, ਸੰਤ ਬਾਬਾ ਪ੍ਰੇਮ ਸਿੰਘ ਯਾਦਗਰੀ ਕਮੇਟੀ ਬਰੇਸ਼ੀਆ ਦੇ ਮੈਂਬਰ, ਕਲਤੂਰਾ ਸਿੱਖ ਇਟਲੀ ਦੇ ਭਾਈ ਗੁਰਦੇਵ ਸਿੰਘ, ਤਰਮਨਪ੍ਰੀਤ ਸਿੰਘ, ਗੁਰਦੁਆਰਾ ਕਲਗੀਧਰ ਤੋਰੇ ਦੀ ਪਿਚਨਾਰਦੀ ਤੋ ਭਾਈ ਮਾਨ ਸਿੰਘ, ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਲਨੇਦਲੋ ਤੋ ਭਾਈ ਲਾਲ ਸਿੰਘ ਸੁਰਤਾਪੁਰ, ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਲੇਨੋ ਦੀਆਂ ਸੰਗਤਾਂ, ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਤੋ ਭਾਈ ਸੁਰਿੰਦਰ ਸਿੰਘ ਮੁਖ਼ ਤੋਰ ਤੇ ਸ਼ਾਮਿਲ  ਹੋਏ।