wind_cyc_super_nov2017_ita_320x50

ਬਾਰੀ ਵਿਖੇ ਕੌਮ ਦੇ ਸ਼ਹੀਦਾਂ ਅਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਹੋਇਆ ਸ਼ਹੀਦੀ ਸਮਾਗਮ

ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ ਵਿਖੇ ਸ਼ਹੀਦਾਂ ਅਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਹੋਏ ਸ਼ਹੀਦੀ ਸਮਾਗਮ ਮੌਕੇ ਪ੍ਰਬੰਧਕ।

ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ ਵਿਖੇ ਸ਼ਹੀਦਾਂ ਅਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਹੋਏ ਸ਼ਹੀਦੀ ਸਮਾਗਮ ਮੌਕੇ ਪ੍ਰਬੰਧਕ।

ਰੋਮ (ਇਟਲੀ) 17 ਜੁਲਾਈ (ਕੈਂਥ) – ਸਿੱਖ ਕੌਮ ਦੇ ਮਹਾਨ ਸਮੂਹ ਸ਼ਹੀਦਾਂ ਅਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ਼ਹੀਦੀ ਸਮਾਗਮ ਪੂਰੀ ਦੁਨੀਆ ਵਿੱਚ ਹੀ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ। ਇਸ ਲੜ੍ਹੀ ਤਹਿਤ ਇਟਲੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ (ਬਾਰੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ। ਜਿਸ ਵਿੱਚ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਏ ਗਏ। ਜਿਸ ਵਿੱਚ ਪ੍ਰਸਿੱਧ ਕੀਰਤਨੀ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਮਹਾਨ ਸਿੱਖ ਧਰਮ ਦੀਆਂ ਲਾਸਾਨੀ ਕੁਰਬਾਨੀਆਂ ਦੇ ਸਾਕੇ ਆਪਣੀ ਬੁਲੰਦ ਅਤੇ ਦਮਦਾਰ ਆਵਾਜ਼ ਵਿੱਚ ਸਰਵਣ ਕਰਵਾਏ। ਇਸ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ (ਬਾਰੀ) ਦੀ ਪ੍ਰਬੰਧਕ ਕਮੇਟੀ ਨੇ ਹਾਜ਼ਰੀਨ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਕਿਹਾ ਕਿ, ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸੰਗਤਾਂ ਪਹਿਲ ਦੇ ਆਧਾਰ ਉੱਤੇ ਅੱਗੇ ਆਉਣ। ਸ਼ਹੀਦੀ ਸਮਾਗਮ ਮਨਾਉਣੇ ਤਦ ਹੀ ਸਾਰਥਿਕ ਮੰਨੇ ਜਾ ਸਕਦੇ ਹਨ ਜਦੋਂ ਸਾਡਾ ਆਪਣਾ ਜੀਵਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆ ਅਨੁਸਾਰ ਢਲ ਜਾਵੇ। ਇਸ ਸ਼ਹੀਦੀ ਸਮਾਗਮ ਮੌਕੇ ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਮੁੱਫਤ ਸੇਵਾ ਕਰ ਰਹੀ ਨਾਮੀ ਸੰਸਥਾ ਸਿੱਖ ਕਲਤੂਰਾ ਇਟਲੀ ਦੇ ਸਿੰਘਾਂ ਵੱਲੋਂ ਮਹਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਕਿਤਾਬਾਂ ਦਾ ਸਟਾਲ ਵੀ ਲਗਾਇਆ ਗਿਆ। ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ।