ਬਾਰੀ ਵਿਖੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

bari

ਗੁਰਦੁਆਰਾ ਸਿੰਘ ਸਭਾ ਬਿਤਰਿਤੋ (ਬਾਰੀ) ਵਿਖੇ ਮਨਾਏ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਸੇਵਾਦਰ


ਰੋਮ ਇਟਲੀ(ਕੈਂਥ) ਮਹਾਨ ਸਿੱਖ ਧਰਮ ਦੇ ਮੋਢੀ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਬਿਤਰਿਤੋ(ਬਾਰੀ)ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾਪੂਰਵਕ ਅਤੇ ਧੂਮ-ਧਾਮ ਨਾਲ ਮਨਾਇਆ ਜਿਸ ਵਿੱਚ ਸ਼੍ਰੀ ਸਹਿਜ ਪਾਠ ਦੀ ਸੇਵਾ ਭਾਈ ਗੁਰਮੇਲ ਸਿੰਘ ਖਾਲਸਾ ਵੱਲੋਂ ਕਮਾਈ ਗਈ।ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪੰਰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿੱਚ ਭਾਈ ਤਜਿੰਦਰਪਾਲ ਸਿੰਘ ਨੇ ਗੁਰੂ ਸਾਹਿਬ ਜੀ ਦੇ ਸੰਘਰਸਮਈ ਜੀਵਨ ਸੰਬਧੀ ਕਥਾ ਸੁਣਾਕੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।ਉਪੰਰਤ ਭਾਈ ਪਰਮਜੀਤ ਸਿੰਘ ਗ੍ਰੰਥੀ ਸਾਹਿਬਾਨ ਨੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ।ਇਸ ਪ੍ਰਕਾਸ਼ ਦਿਵਸ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਹਾਜ਼ਰੀ ਭਰੀ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਰਿੰਦਰ ਸਿੰਘ,ਤੇਜਾ ਸਿੰਘ,ਬਹਾਦਰ ਸਿੰਘ,ਅੰਤਰਪਾਲ ਸਿੰਘ,ਰਤਨ ਲਾਲ ,ਮਾਨ ਸਿੰਘ ਆਦਿ ਸੇਵਾਦਾਰ ਮੌਜੂਦ ਸਨ ।