ਬੁਲਜਾਨੋ ਵਿਖੇ ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ

ਸ਼ਹੀਦ ਭਾਈ ਮਨੀ ਸਿੰਘ ਜੀ ਗਤਕਾ ਅਕੈਡਮੀ ਦਾ ਉਦਘਾਟਨ ਕੀਤਾ

bulzanoਮਿਲਾਨ (ਇਟਲੀ) 28 ਫਰਵਰੀ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਅਤੇ 25 ਫਰਵਰੀ ਨੂੰ ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਜਿਸ ਦੌਰਾਨ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਨਾਂ ਵਿੱਚ 24 ਫਰਵਰੀ ਦਿਨ ਸ਼ਨੀਵਾਰ ਸ਼ਾਮ ਨੂੰ ਰਹਿਰਾਸ ਸਾਹਿਬ ਉਪਰੰਤ ਅਤੇ 25 ਫਰਵਰੀ ਦਿਨ ਐਤਵਾਰ ਨੂੰ ਸਵੇਰ ਦੇ ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਪਾਲ ਸਿੰਘ ਸ਼ਾਂਤ ਬੈਰਗਾਮੋ ਵਾਲਿਆਂ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨਾਲ ਗੁਰਬਾਣੀ ਕਥਾ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ। ਜਿਸ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਜੀ ਗਤਕਾ ਅਕੈਡਮੀ ਬੁਲਜਾਨੋ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬੁਲਜਾਨੋ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਭਾਈ ਜੁਝਾਰ ਸਿੰੰਘ, ਅਵਤਾਰ ਸਿੰਘ, ਮਨਜੀਤ ਸਿੰਘ, ਕਰਨੈਲ ਸਿੰਘ, ਮਨਮੋਹਣ ਸਿੰਘ, ਗੁਰਬਚਨ ਸਿੰਘ, ਲਖਵਿੰਦਰ ਸਿੰਘ ਫੌਜੀ, ਭੁਪਿੰਦਰ ਸਿੰਘ, ਗਲਜਾਨ ਸਿੰਘ, ਸੁਰਜੀਤ ਸਿੰਘ, ਮੰਗਤ ਸਿੰਘ, ਰਵਿੰਦਰਜੀਤ ਸਿੰਘ ਬੁਲਜਾਨੋ, ਗ੍ਰੰਥੀ ਸਿੰਘ ਭਾਈ ਅਮਰੀਕ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾ ਨੇ ਭਾਰੀ ਗਿਣਤੀ ਵਿੱਚ ਗੁਰੂ ਘਰ ਸ਼ਿਰਕਤ ਕੀਤੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

bulzano1