ਬੈਰਗਾਮੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

bnkਬੈਰਗਾਮੋ (ਇਟਲੀ) 10 ਅਪ੍ਰੈਲ (ਰਣਜੀਤ ਗਰੇਵਾਲ) – ਇਟਲੀ ਦੇ ਸ਼ਹਿਰ ਬੈਰਗਾਮੋ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਅਪ੍ਰੈਲ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਕੋਰਤੇਨੌਵਾ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਲਾਨਾ ਮਹਾਨ ਨਗਰ ਕੀਰਤਨ ਸ਼ਰਧਾ ਭਾਵਨਾ ਨਾਲ ਸਜਾਏ ਗਏ। ਜਿਸ ਦੌਰਾਨ ਬੈਰਗਾਮੋ ਤੋਂ ਇਲਾਵਾ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਨੇ ਸ਼ਮੂਲੀਅਤ ਕੀਤੀ। ਸ਼ਹਿਰ ਦੀਆਂ ਗਲੀਆਂ ਕੇਸਰੀ ਰੰਗ ਵਿੱਚ ਰੰਗੀਆ ਗਈਆਂ। ਨਗਰ ਕੀਰਤਨ ਦੌਰਾਨ ਇਟਲੀ ਦੇ ਕਈ ਪ੍ਰਸਿੱਧ ਕੀਰਤਨੀ ਜਥੇ ਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਦੀ ਹਾਜਰੀ ਭਰੀ ਗਈ ਅਤੇ ਬੱਚਿਆਂ ਨੇ ਵੀ ਸਟੇਜ ਤੋਂ ਸ਼ਬਦ ਗਾਇਨ ਕੀਤੇ। ਸੇਵਾਦਾਰਾਂ ਵਲੋਂ ਹਰ ਤਰ੍ਹਾਂ ਦੇ ਲੰਗਰ ਸਟਾਲ ਲਗਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ|