ਬੋਰਗੋ ਸੰਨਯਾਕੋਮੋ ਵਿਖੇ ਖਾਲਸਾ ਸਾਜਨਾ ਦਿਵਸ ਦੇ ਮਹਾਨ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨਯਾਕੋਮੋ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮਹਾਨ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ

ਮਿਲਾਨ 22 ਅਪ੍ਰੈਲ 2018 (ਬਲਵਿੰਦਰ ਸਿੰਘ ਢਿੱਲੋ):- ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨਯਾਕੋਮੋ (ਬਰੇਸ਼ੀਆ) ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 20,21 ਅਤੇ 22 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮਹਾਨ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਜਿਸ ਦੋਰਾਨ 20 ਅਪ੍ਰੈਲ ਦਿਨ ਸ਼ੁਕੱਰਵਾਰ ਨੂੰ ਸ਼੍ਰੀ ਗੁਰੂ ਅੰਗਦ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਮ ਦੇ ਦੀਵਾਨ ਸਜਾਏ ਗਏ ਅਤੇ 21 ਅਪ੍ਰੈਲ ਦਿਨ ਸ਼ਨੀਵਾਰ ਸ਼ਾਮ ਨੂੰ ਸ੍ਰੋਮਣੀ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ ਗਏ।

ਇਸੇ ਦੋਰਾਨ 20 ਅਪ੍ਰੈਲ ਦਿਨ ਸ਼ੁਕੱਰਵਾਰ ਸਵੇਰੇ 10:30 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 22 ਅਪ੍ਰੈਲ ਦਿਨ ਐਤਵਾਰ ਸਵੇਰ 10:30 ਵਜੇ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਬੋਰਗੋ ਸੰਨਯਾਕੋਮੋ ਦੀਆਂ ਬੀਬੀਆ ਵਲੋ ਕਰਵਾਈ ਗਈ। ਇਸ ਦੋਰਾਨ 20,21 ਅਪ੍ਰੈਲ ਨੂੰ ਸ਼ਾਮ ਦੇ ਦੀਵਾਨਾ ਵਿੱਚ ਅਤੇ 22 ਅਪ੍ਰੈਲ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਵਿਸ਼ੇਸ਼ ਤੋਰ ਤੇ ਇੰਡੀਆ ਦੀ ਧਰਤੀ ਤੋ ਇਟਲੀ ਪਹੁੰਚੇ ਅੰਤਰਰਾਸ਼ਟਰੀ ਢਾਡੀ ਗਿਆਨੀ ਫੌਜਾ ਸਿੰਘ ਸਾਗਰ, ਸਰੰਗੀ ਮਾਸਟਰ ਜਗਜੀਤ ਸਿੰਘ, ਬੂਟਾ ਸਿੰਘ ਬੀਰ, ਸੁਖਚੈਨ ਸਿੰਘ ਕੰਗ ਦੇ ਜਥੇ ਨੇ ਹਾਜਰੀ ਭਰੀ। ਅਤੇ ਸਮਾਗਮ ਵਿੱਚ ਢਾਡੀ ਵਾਰਾਂ ਨਾਲ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਨਾਲ ਹੀ ਸਿੱਖ ਕੌਮ ਦੀ ਭਾਈਵਾਲਤਾ ਤੇ ਜ਼ੋਰਦਾਰ ਪ੍ਰਚਾਰ ਕਰਕੇ ਕੌਮ ਨੂੰ ਹਲੂਣਾ ਦਿੱਤਾ ਅਤੇ ਸਿੱਖੀ ਸਿਧਾਂਤਾਂ ਤੋਂ ਜਾਣੂ ਕਰਵਾਇਆ |ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਲਾਕੇ ਦੀਆਂ ਸੰਗਤਾ ਨੇ ਭਾਰੀ ਗਿਣਤੀ ਵਿੱਚ ਗੁਰੂਘਰ ਸ਼ਿਰਕਤ ਕੀਤੀ। ਜਿਸ ਦੋਰਾਨ ਗੁਰੂ ਕੇ ਲੰਗਰ ਵਿੱਚ ਗੋਲ ਗੱਪੇ, ਜਲੇਬੀਆ, ਪਾਨੀਆ, ਪਾਸਤਾ ਆਦਿ ਦੇ ਸਟਾਲ ਲਗਾਏ ਗਏ।