wind_cyc_super_nov2017_ita_320x50

ਬੋਰਗੋ ਸੰਨ ਯਾਕੋਮੋ ਵਿਖੇ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ

smagmਮਿਲਾਨ (ਇਟਲੀ) 12 ਅਕਤੂਬਰ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਅਤੇ ਨੌਜਵਾਨ ਸੇਵਾਦਾਰਾਂ ਵੱਲੋਂ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ 13 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 15 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਜਿਨ੍ਹਾਂ ਵਿੱਚ ਪੰਜਾਬ ਤੋਂ ਭਾਈ ਬਲਵਿੰਦਰ ਸਿੰਘ ਟਾਹਲੀ ਵਾਲਿਆਂ ਦਾ ਕੀਰਤਨੀ ਜਥਾ ਵਿਸ਼ੇਸ਼ ਤੌਰ ‘ਤੇ ਪਹੁੰਚ ਰਿਹਾ ਹੈ। ਜੋ 13 ਅਤੇ 14 ਅਕਤੂਬਰ ਰਹਿਰਾਸ ਉਪਰੰਤ ਅਤੇ 15 ਅਕਤੂਬਰ ਦਿਨ ਐਤਵਾਰ ਨੂੰ ਸਵੇਰ ਦੇ ਦੀਵਾਨਾਂ ਵਿੱਚ ਹਾਜਰੀ ਲਗਵਾਉਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਵੱਲੋਂ ਇਟਲੀ ਅਤੇ ਯੂਰਪ ਦੀਆਂ ਸੰਗਤਾਂ ਨੂੰ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ ਵਿੱਚ ਹੁੰਮਹੁਮਾ ਕੇ ਗੁਰਦੁਆਰਾ ਸਾਹਿਬ ਪਹੁਚੰਣ ਦੀ ਪੁਰਜੋਰ ਅਪੀਲ ਕੀਤੀ ਗਈ ਹੈ।