Advertisement
Advertisement

ਬੋਰਗੋ ਸੰਨ ਯਾਕੋਮੋ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ

borgoਮਿਲਾਨ (ਇਟਲੀ) 5 ਫਰਵਰੀ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ 3 ਅਤੇ 4 ਫਰਵਰੀ ਨੂੰ ਪ੍ਰਕਾਸ਼ ਦਿਹਾੜਾ ਸਤਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ਼੍ਰੋਮਣੀ ਭਗਤ “ਭਗਤ ਰਵਿਦਾਸ ਜੀ” ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਹਾਨ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ 2 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 4 ਫਰਵਰੀ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਗਏ। 3 ਫਰਵਰੀ ਨੂੰ ਸ਼ਾਮ ਰਹਿਰਾਸ ਉਪਰੰਤ ਸਜਾਏ ਗਏ ਵਿਸ਼ੇਸ਼ ਦੀਵਾਨਾਂ ਵਿੱਚ ਅਤੇ 4 ਫਰਵਰੀ ਨੂੰ ਸਵੇਰ ਦੇ ਦੀਵਾਨਾਂ ਵਿੱਚ ਗੁਰੂਘਰ ਦੇ ਗ੍ਰੰਥੀ ਸਿੰਘ ਭਾਈ ਬਲਬੀਰ ਸਿੰਘ ਦੇ ਕੀਰਤਨੀ ਜਥੇ ਅਤੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਮਨਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਘ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਗੁਰੁ ਘਰ ਸ਼ਿਰਕਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।