wind_cyc_super_nov2017_ita_320x50

ਬੋਰਗੋ ਸੰਨ ਯਾਕੋਮੋ ਵਿਖੇ ਨਵੇ ਸਾਲ ਨੂੰ ਜੀ ਆਇਆ ਕਹਿਣ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ

ny18ਬਰੇਸ਼ੀਆ (ਇਟਲੀ) (ਹੈਰੀ ਬੋਪਾਰਾਏ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਮੂਹ ਸੰਗਤਾ ਦੇ ਸਹਿਯੋਗ ਨਾਲ 2017 ਨੂੰ ਅਲਵਿਦਾ ਕਹਿਣ ਲਈ ਅਤੇ ਨਵੇ ਸਾਲ 2018 ਨੂੰ ਜੀ ਆਇਆ ਕਹਿਣ ਲਈ ਤਿੰਨ ਰੋਜਾ ਸਮਾਗਮ ਕਰਵਾਏ ਗਏ। ਜਿਸ ਵਿੱਚ 30 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ, ਜਿਨਾ ਦੇ ਭੋਗ 01 ਜਨਵਰੀ 2018 ਨੂੰ ਸਵੇਰੇ 10 ਵਜੇ ਪਾਏ ਗਏ। ਸਮਾਗਮ ਦੌਰਾਨ 30 ਦਸੰਬਰ ਨੂੰ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। 31 ਦਸੰਬਰ ਨੂੰ ਦਿਨ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ 31 ਦਸੰਬਰ 2017 ਦਿਨ ਐਤਵਾਰ ਸ਼ਾਮ ਨੂੰ ਰਹਿਰਾਸ ਉਪਰੰਤ ਨਵੇ ਸਾਲ ਨੂੰ ਜੀ ਆਇਆਂ ਕਹਿਣ ਲਈ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਉਪਰੰਤ ਆਰਤੀ ਦੇ ਕੀਰਤਨ ਉਪਰੰਤ ਬੱਚਿਆਂ ਦੇ 6 ਜਥਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਯੁਵਰਾਜ ਸਿੰਘ, ਸੁਖਵਿੰਦਰ ਸਿੰਘ, ਰਾਜ ਖਾਲਸਾ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਭਾਈ ਗੁਰਨਾਮ ਸਿੰਘ ਮਾਰਕੰਡਾ ਵੱਲੋਂ ਕਥਾ ਸਰਵਣ ਕਰਵਾਈ ਗਈ। ਗੁਰਦੁਆਰਾ ਸਾਹਿਬ ਦੇ ਰਾਗੀ ਜਥਾ ਭਾਈ ਲਵਪ੍ਰੀਤ ਸਿੰਘ, ਸੁਖਲੀਨ ਸਿੰਘ ਨੇ ਕੀਰਤਨ ਸਰਵਣ ਕਰਵਾਇਆ। ਭਾਈ ਜਸਪਾਲ ਸਿੰਘ ਸ਼ਾਤ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਭਾਈ ਗੁਰਨਾਮ ਸਿੰਘ ਜੀ ਮਾਰਕੰਡਾ ਵੱਲੋਂ ਕਥਾ ਕੀਤੀ ਗਈ ਅਤੇ 2018 ਨੂੰ ਜੀ ਆਇਆ ਤੇ ਪੰਜ ਜੈਕਾਰੇ ਲਗਾ ਕੇ ਰਾਤ 00:00 2018 ਵਿੱਚ ਪ੍ਰਵੇਸ਼ ਕੀਤਾ ਤੇ ਗੁਰਦੁਆਰਾ ਸਾਹਿਬ ਨਮਸਤਕ ਹੋਈਆ ਸੰਗਤਾ ਨੇ ਵਾਹਿਗੁਰੂ ਦਾ ਸਿਮਰਨ ਜਾਪ ਕੀਤਾ ਅਤੇ 01 ਜਨਵਰੀ 2018 ਨੂੰ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਲਵਪ੍ਰੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਸਰਵਣ ਕਰਵਾਇਆ। ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ ਗਿਆ। ਭਾਈ ਗੁਰਨਾਮ ਸਿੰਘ ਵੱਲੋਂ ਕਥਾ ਰਾਹੀਂ ਗੁਰਇਤਿਹਾਸ ਸਰਵਣ ਕਰਵਾਇਆ ਗਿਆ। ਇਸ ਸਾਰੇ ਸਮਾਗਮ ਦੀ ਸੇਵਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕੁਇਨਸਾਨੋ ਦੀਆਂ ਸੰਗਤਾਂ ਵੱਲੋਂ ਕਰਵਾਈ ਗਈ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸੰਗਤਾ ਨੂੰ ਜੀ ਆਇਆ ਕਿਹਾ ਗਿਆ ਅਤੇ ਸਮੂਹ ਸੰਸਾਰ ਦੀ ਲੁਕਾਈ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਂਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆ ਸੰਗਤਾਂ ਨੇ ਗੁਰੁ ਘਰ ਹਾਜਰੀ ਲਗਾਈ।