wind_cyc_super_nov2017_ita_320x50

ਬੋਰਗੋ ਸੰਨ ਯਾਕੋਮੋ ਵਿਖੇ ਸ਼ਹੀਦੀ ਸਮਾਗਮ 26 ਨਵੰਬਰ ਨੂੰ

gurudwaraਮਿਲਾਨ (ਇਟਲੀ) 24 ਨਵੰਬਰ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਅਤੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 26 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ 24 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ , ਜਿਨ੍ਹਾਂ ਦੇ ਭੋਗ 26 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। 25 ਨਵੰਬਰ ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾਂ ਵਿੱਚ ਅਤੇ 26 ਨਵੰਬਰ ਦਿਨ ਐਤਵਾਰ ਸਵੇਰ ਦੇ ਦੀਵਾਨਾਂ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਭਾਈ ਜੁਝਾਰ ਸਿੰਘ ਹਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਕੀਰਤਨੀ ਜਥਾ ਪਹੁੰਚ ਰਿਹਾ ਹੈ, ਜੋ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰਾਂਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।