Advertisement
Advertisement

ਬੋਰਗੋ ਸੰਨ ਯਾਕੋਮੋ ਵਿਖੇ ਸ਼ਹੀਦੀ ਸਮਾਗਮ ਕਰਵਾਏ ਗਏ

byakmoਮਿਲਾਨ (ਇਟਲੀ) 27 ਨਵੰਬਰ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਜਿਸ ਦੌਰਾਨ ਸ਼ਨੀਵਾਰ ਦੇ ਦੀਵਾਨਾਂ ਵਿੱਚ ਭਾਈ ਜੁਝਾਰ ਸਿੰਘ ਹਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਐਤਵਾਰ ਸਵੇਰੇ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ,  ਦੀਵਾਨਾ ਵਿੱਚ ਗੁਰੂ ਘਰ ਦੇ ਵਿਦਿਆਰਥੀਆਂ ਵੱਲੋਂ ਦੀਵਾਨਾਂ ਦੀ ਆਰੰਭਤਾ ਕੀਤੀ ਗਈ। ਉਪਰੰਤ ਭਾਈ ਜੁਝਾਰ ਸਿੰਘ ਵੱਲੋਂ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰੰਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਸ਼ਿਰਕਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।