ਬੋਰਗੋ ਸੰਨ ਯਾਕੋਮੋ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

byakmoਮਿਲਾਨ (ਇਟਲੀ) 5 ਸਤੰਬਰ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਬੋਰਗੋ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ ਕਰਵਾਏ ਗਏ। ਜਿਸ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਨਾਨਕ ਸਿੰਘ ਪ੍ਰੀਤ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਜਿਸ ਦੌਰਾਨ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸ਼ਾਮ ਦੇ ਦੀਵਾਨਾਂ ਵਿੱਚ ਭਾਈ ਬਲਦੇਵ ਸਿੰਘ ਵਡਾਲਾ ਅਤੇ ਭਾਈ ਹਰਪ੍ਰੀਤ ਸਿੰਘ ਮੱਖੂ ਵੱਲੋਂ ਹਾਜਰੀ ਲਗਾਈ ਗਈ ਅਤੇ ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜ੍ਹਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।