ਬੋਰਗੋ ਸੰਨ ਯਾਕੋਮੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਬਾਬਾ ਗੁਲਜਾਰ ਸਿੰਘ ਵਾਲੇ ਅਤੇ ਭਾਈ ਜਤਿੰਦਰ ਸਿੰਘ ਦੇ ਢਾਡੀ ਜਥੇ ਨੇ ਹਾਜਰੀ ਲਗਾਈ

byby1ਮਿਲਾਨ (ਇਟਲੀ) 5 ਜੂਨ (ਢਿੱਲੋਂ, ਕੈਂਥ) –  ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੈਰਗਾਮੋ, ਬੋਸੇਤੋ, ਕਰੇਮੋਨਾ ਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ 1,2,3 ਜੂਨ ਨੂੰ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾਂ ਵਿੱਚ ਬਾਬਾ ਗੁਲਜਾਰ ਸਿੰਘ ਨਾਨਕਸਰ ਵਾਲੇ ਤੇ ਹੈਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਨੇ 1,2 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 03 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਹਾਜਰੀ ਲਗਾਈ।  ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੋਕੇ ਗੁਰਦੁਆਰਾ ਸਿੰਘ ਸਭਾ ਫਲੈਰੋ, ਗੁਰਦੁਆਰਾ ਤੋਰੇ ਦੀ ਪਿਚਨਾਰਦੀ ਕਰੇਮੋਨਾ, ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤਲਨੇਦਲੋ, ਗੁਰਦੁਆਰਾ ਸਿੰਘ ਸਭਾ ਪਾਰਮਾ, ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਦੇ ਗੁਰਦੁਆਰਿਆ ਦੀਆ ਪ੍ਰਬੰਧਕ ਕਮੇਟੀਆ ਨੇ ਸ਼ਿਰਕਤ ਕੀਤੀ।
ਜਿਸ ਦੋਰਾਨ ਬੱਚਿਆ ਲਈ ਝੂਲੇ ਅਤੇ ਭੰਗੂੜੇ ਵੀ ਲਗਾਏ ਗਏ।ਜਿਨ੍ਹਾਂ ਦਾ ਬੱਚਿਆ ਨੇ ਖੂਬ ਆਨੰਦ ਮਾਣਿਆ, ਇਸ ਸਮਾਗਮ ਵਿੱਚ ਕਲਤੂਰਾ ਸਿੱਖ ਇਟਲੀ ਅਤੇ ਨੋਜਵਾਨ ਸਭਾ ਬੋਰਗੋ ਸੰਨ ਯਾਕੋਮੋ ਦੇ ਨੋਜਵਾਨਾਂ ਵਲੋ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਵੀ ਲਗਾਇਆ ਗਿਆ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਟਲੀ ਦੀਆ ਸੰਗਤਾ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

by2