wind_cyc_super_nov2017_ita_320x50

ਬੋਰਗੋ ਸੰਨ ਯਾਕੋਮੋ ਵਿਖੇ 3 ਦਸੰਬਰ ਨੂੰ ਕਰਵਾਏ ਜਾਣਗੇ ਧਾਰਮਿਕ ਸਮਾਗਮ

gurujiਮਿਲਾਨ (ਇਟਲੀ) 30 ਨਵੰਬਰ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਤਾਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾਂ ਵਿੱਚ ਬੀਬੀ ਬਖਸ਼ੀਸ਼ ਕੌਰ ਦਾ ਕੀਰਤਨੀ ਜਥਾ ਹਾਜਰੀ ਭਰੇਗਾ। ਇਸੇ ਤਰ੍ਹਾਂ 3 ਦਸੰਬਰ ਦਿਨ ਐਤਵਾਰ ਨੂੰ ਸਹਿਬਜਾਦਾ ਜੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਬੀਬੀ ਸਤਨਾਮ ਕੌਰ ਦਾ ਕੀਰਤਨੀ ਜਥਾ ਹਾਜਰੀ ਭਰੇਗਾ। ਜੋ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰੰਥੀ ਸਿੰਘ ਭਾਈ ਪਰਮਜੀਤ ਸਿੰਘ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।