ਭਾਈ ਕੁਲਵੰਤ ਸਿੰਘ ਖਾਲਸਾ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਵਿਸ਼ੇਸ਼ ਮੁਲਾਕਾਤ

ਕਲਤੂਰਾ ਸਿੱਖ ਇਟਲੀ ਦਾ ਪੂਰਨ ਤੌਰ ‘ਤੇ ਸਹਿਯੋਗ ਦੇਣ ਦਾ ਵਾਅਦਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਲਤੂਰਾ ਸਿੱਖ ਇਟਲੀ ਦੇ ਭਾਈ ਕੁਲਵੰਤ ਸਿੰਘ ਖਾਲਸਾ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਲਤੂਰਾ ਸਿੱਖ ਇਟਲੀ ਦੇ ਭਾਈ ਕੁਲਵੰਤ ਸਿੰਘ ਖਾਲਸਾ।

ਰੋਮ (ਇਟਲੀ) 6 ਫਰਵਰੀ (ਹੈਰੀ ਬੋਪਾਰਾਏ) – ਕਲਤੂਰਾ ਸਿੱਖ ਇਟਲੀ ਦੇ ਸੀਨੀਅਰ ਨੁਮਾਇੰਦੇ ਭਾਈ ਕੁਲਵੰਤ ਸਿੰਘ ਖਾਲਸਾ, ਇਨ੍ਹੀਂ ਦਿਨੀਂ ਪੰਜਾਬ ਗਏ ਹੋਏ ਹਨ। ਭਾਈ ਕੁਲਵੰਤ ਸਿੰਘ ਖਾਲਸਾ ਪਿਛਲੇ ਦਿਨੀਂ ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਭਾਈ ਖਾਲਸਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲੱਗਦੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕੀਤੇ। ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਭਾਈ ਕੁਲਵੰਤ ਸਿੰਘ ਖਾਲਸਾ ਵੱਲੋਂ ਸਿੰਘ ਸਾਹਿਬ ਨੂੰ, ਜੋ ਇਟਲੀ ਅਤੇ ਯੂਰਪ ਵਿੱਚ ਕਲਤੂਰਾ ਸਿੱਖ ਇਟਲੀ ਵੱਲੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਜੋ ਸਿੱਖ ਧਰਮ ਦਾ ਵੱਖ-ਵੱਖ ਤਰੀਕਿਆਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ, ਸਾਰੀਆਂ ਸੇਵਾਵਾਂ ਤੋਂ ਸਿੰਘ ਸਾਹਿਬ ਰਘਬੀਰ ਸਿੰਘ ਜੀ ਨੂੰ ਜਾਣੂ ਕਰਵਾਇਆ ਗਿਆ। ਸਿੰਘ ਸਾਹਿਬ ਰਘਬੀਰ ਸਿੰਘ ਜੀ ਵੱਲੋਂ ਸੰਸਥਾ ਕਲਤੂਰਾ ਸਿੱਖ ਇਟਲੀ ਦੀਆਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ, ਅਤੇ ਆਉਣ ਵਾਲੇ ਸਮੇਂ ਵਿੱਚ ਕਲਤੂਰਾ ਸਿੱਖ ਇਟਲੀ ਵੱਲੋਂ ਇਟਲੀ ਅਤੇ ਯੂਰਪ ਵਿੱਚ ਜਿਹੜੇ ਵੀ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ, ਉਨਾਂ ਪ੍ਰੋਗਰਾਮਾ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਲਤੂਰਾ ਸਿੱਖ ਇਟਲੀ ਦਾ ਪੂਰਨ ਤੌਰ ‘ਤੇ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸਿੰਘ ਸਾਹਿਬ ਜੀ ਵੱਲੋਂ ਭਾਈ ਕੁਲਵੰਤ ਸਿੰਘ ਖਾਲਸਾ ਜੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।  ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ, ਵਿਦੇਸ਼ ਵਿੱਚ ਸਿੱਖੀ ਦੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਅਸੀਂ ਕਲਤੂਰਾ ਸਿੱਖ ਦਾ ਸਹਿਯੋਗ ਕਰਨ ਲਈ ਹਰ ਪਲ ਤਿਆਰ ਹਾਂ।

ਸਬੰਧਿਤ ਖ਼ਬਰ :

ਗਰੀਸ ਦੇ ਸਿੱਖਾਂ ਵੱਲੋਂ ਕਲਤੂਰਾ ਸਿੱਖ ਇਟਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

 

ਕਲਤੂਰਾ ਸਿੱਖ ਇਟਲੀ ਵੱਲੋਂ ਗਰੀਸ ਭਾਸ਼ਾ ਵਿੱਚ ਕਿਤਾਬ ਛਪਵਾ ਕੇ ਵੰਡੀ ਗਈ, ਕਲਤੂਰਾ ਸਿੱਖ ਇਟਲੀ ਸੰਸਥਾ ਇਟਲੀ ਦੇ ਨਾਲ-ਨਾਲ ਪੂਰੇ ਯੂਰੋਪ ਵਿੱਚ ਸਿੱਖੀ ਦਾ ਪ੍ਰਚਾਰ ਕਰਦੀ ਆ ਰਹੀ ਹੈ….