ਭਾਈ ਗੁਰਦਿਆਲ ਸਿੰਘ ਢਿੱਲਵਾਂ ਦਾ ਕਵੀਸ਼ਰੀ ਜਥਾ ਸਨਮਾਨਿਤ

jathaaਮਿਲਾਨ (ਇਟਲੀ) 16 ਮਈ (ਸਾਬੀ ਚੀਨੀਆਂ) – ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਦਿਆਲ ਸਿੰਘ ਢਿੱਲਵਾਂ ਦਾ ਕਵੀਸ਼ਰੀ ਜਥਾ ਭਾਈ ਸਿਕੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਕੋਮਲ ਇਟਲੀ ‘ਚ ਵੱਸਦੀਆਂ ਸਿੱਖ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕਰ ਰਹੇ ਹਨ। ਦੱਸਣਯੋਗ ਹੈ ਕਿ ਭਾਈ ਸਾਹਿਬ ਇਕ ਮਹੀਨੇ ਲਈ ਇਟਲੀ ਟੂਰ ‘ਤੇ ਆਏ ਹਨ। ਜਿੱਥੇ ਉਨ੍ਹਾਂ ਵੱਲੋਂ ਇਟਲੀ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਨਗਰ ਕੀਰਤਨ ਤੇ ਹੋਰ ਧਾਰਮਿਕ ਸਮਾਗਮਾਂ ਵਿਚ ਸਿੱਖ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ (ਬ੍ਰੇਸ਼ੀਆ) ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਪੰਥ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਚੇਚੇ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।