ਰਿਜੋਕਲਾਬਰੀਆ : ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 6 ਮਈ ਨੂੰ

khalsaਰੋਮ ਇਟਲੀ (ਕੈਂਥ) ਮਹਾਨ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਇਟਲੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਪੂਰਵਕ ਸਜਾਏ ਜਾ ਰਹੇ ਹਨ  ਇਸੇ ਕਾਰਵਾਈ ਅਧੀਨ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਰਿਜੋਕਲਾਬਰੀਆ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ  ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ 6 ਮਈ ਦਿਨ ਐਤਵਾਰ 2018 ਨੂੰ ਸਜਾਇਆ ਜਾਵੇਗਾ ।ਪ੍ਰੈੱਸ ਨੂੰ ਭੇਜੀ ਜਾਣਕਾਰੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜੀਵਨ ਸਿੰਘ ,ਜਸਵੀਰ ਸਿੰਘ ,ਗੁਰਜੀਤ ਸਿੰਘ ਸੁਰਜੀਤ ਸਿੰਘ ਅਤੇ ਬਲਬੀਰ ਸਿੰਘ ਹੁਰਾਂ ਨੇ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਨਗਰ ਕੀਰਤਨ ਲਈ ਇਲਾਕੇ ਦੀਆਂ ਸਿੱਖ ਸੰਗਤਾਂ ਵਿੱਚ ਬਹੁਤ ਹੀ ਉਤਸ਼ਾਹ ਹੈ।ਵਿਸ਼ਾਲ ਨਗਰ ਕੀਰਤਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿੱਚ ਸਜੇਗਾ ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ।ਇਸ ਮੌਕੇ ਇਟਲੀ ਦੀ ਸੇਵਾ ਸੁਸਾਇਟੀਆਂ,ਗੱਤਕਾ ਪਾਰਟੀਆਂ ਅਤੇ ਸਕੂਲੀ ਬੱਚੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ।ਪ੍ਰਬੰਧਕਾਂ ਨੇ ਸਭ ਸੰਗਤਾਂ ਨੂੰ ਹੁੰਮ-ਹੁੰਮਾਂ ਕੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਪਹੁੱਚਣ ਦੀ ਅਪੀਲ ਕੀਤੀ ਹੈ।