ਰੋਮ ਵਿਖੇ 22 ਦਸੰਬਰ ਨੂੰ ਮਨਾਇਆ ਜਾਵੇਗਾ ਚਾਰ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ

shahidiਰੋਮ (ਇਟਲੀ) 21 ਦਸੰਬਰ (ਬਿਊਰੋ) – ਰੋਮ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਆਨਾਨੀਨਾ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਚਾਰ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ, ਇਸ ਦਿਹਾੜੇ ਨੂੰ ਮੁੱਖ ਰੱਖਦਿਆਂ 21 ਦਸੰਬਰ ਦਿਨ ਸ਼ੁੱਕਰਵਾਰ 11:00 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦਾ ਭੋਗ 23 ਦਸੰਬਰ ਦਿਨ ਐਤਵਾਰ, 11:00 ਵਜੇ ਪਾਇਆ ਜਾਵੇਗਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।